English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Philippians Chapters

Philippians 3 Verses

1 ਮੁਕਤੀ ਗੱਲ, ਹੇ ਮੇਰੇ ਭਰਾਵੋ, ਪ੍ਰਭੁ ਵਿੱਚ ਅਨੰਦ ਰਹੋ। ਉਹੋ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ
2 ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਲਿੰਗ ਕੱਟਣ ਵਾਲਿਆਂ ਤੋਂ ਸੁਚੇਤ ਰਹੋ!
3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰਖਦੇ
4 ਭਾਵੇਂ ਮੈਂ ਸਰੀਰ ਦਾ ਭੀ ਆਸਰਾ ਰੱਖ ਸੱਕਦਾ । ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਕਰ ਸੱਕਦਾ ਹੈ ਤਾਂ ਮੈਂ ਵਧੇਰੇ ਕਰ ਸੱਕਦਾ ਹਾਂ
5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਸ਼ਰਾ ਦੀ ਪੁੱਛੋ ਤਾਂ ਫ਼ਰੀਸੀ
6 ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼
7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ
8 ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ
9 ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ
10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ
11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ
12 ਇਹ ਨਹੀਂ ਜੋ ਮੈਨੂੰ ਅਜੇ ਲੱਭ ਪਿਆ ਅਥਵਾ ਮੈਂ ਅਜੇ ਸਿੱਧ ਹੋ ਗਿਆ ਪਰ ਮੈਂ ਪਿੱਛੇ ਲੱਗਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਭੀ ਹੱਥ ਪਾਇਆ ਸੀ
13 ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ
14 ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ
15 ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਰ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਭੀ ਪਰਗਟ ਕਰ ਦੇਵੇਗਾ
16 ਪਰ ਜਿੱਥੋਂ ਤੋੜੀ ਅਸੀਂ ਅੱਪੜੇ ਹਾਂ ਉਸੇ ਦੇ ਅਨੁਸਾਰ ਚੱਲੀਏ।।
17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ
18 ਕਿਉਂਕਿ ਬਾਹਲੇ ਅਜਿਹੇ ਚੱਲਣ ਵਾਲੇ ਹਨ ਜਿਨ੍ਹਾਂ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਭੀ ਰੁਦਨ ਕਰ ਕੇ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ
19 ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਨ੍ਹਾਂ ਦਾ ਈਸ਼ੁਰ ਢਿੱਡ ਹੈ, ਜਿਨ੍ਹਾਂ ਦਾ ਘੁਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ
20 ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ
21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸੱਕਦਾ ਹੈ ਸਾਡੀ ਦੀਨਤਾ ਦੇ ਸਰੀਰ ਨੂੰ ਵਟਾ ਕੇ ਆਪਣੇ ਤੇਜ ਦੇ ਸਰੀਰ ਦੀ ਨਿਆਈਂ ਬਣਾਵੇਗਾ।।
×

Alert

×