Indian Language Bible Word Collections
Philippians 4:7
Philippians Chapters
Philippians 4 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Philippians Chapters
Philippians 4 Verses
1
|
ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।। |
2
|
ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਭਈ ਓਹ ਪ੍ਰਭੁ ਵਿੱਚ ਇੱਕ ਮਨ ਹੋਣ |
3
|
ਹਾਂ ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਅਰਦਾਸ ਕਰਦਾ ਹਾਂ ਜੋ ਤੂੰ ਏਹਨਾਂ ਤੀਵੀਆਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਜਿਨ੍ਹਾਂ ਦੇ ਨਾਉਂ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ਖੁਸ਼ ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਜਤਨ ਕੀਤਾ ਸੀ।। |
4
|
ਪ੍ਰਭੁ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ |
5
|
ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ |
6
|
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ |
7
|
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।। |
8
|
ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰ ਜੋਗ ਹਨ ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕ ਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇਨ੍ਹਾਂ ਗੱਲਾਂ ਦੀ ਵਿਚਾਰ ਕਰੋ |
9
|
ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।। |
10
|
ਪਰ ਮੈਂ ਪ੍ਰਭੁ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸਾਂ ਮੁੜ ਮੇਰੀ ਚਿੰਤਾ ਕੀਤੀ। ਤੁਸਾਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਵੇਲਾ ਹੱਥ ਨਾ ਲੱਗਾ |
11
|
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ |
12
|
ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ |
13
|
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸੱਕਦਾ ਹਾਂ |
14
|
ਤਾਂ ਵੀ ਤੁਸਾਂ ਭਲਾ ਕੀਤਾ ਜੋ ਏਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ |
15
|
ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ |
16
|
ਕਿਉਂ ਜੋ ਥਸੱਲੁਨੀਕੇ ਵਿੱਚ ਭੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇਕੇਰਾਂ ਨਹੀਂ ਸਗੋਂ ਕਈ ਵੇਰਾਂ ਕੁਝ ਘੱਲ ਦਿੱਤਾ |
17
|
ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ |
18
|
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰਦੀਤੁਸ ਦੇ ਹੱਥੋਂ ਮਿਲੇ ਜੋ ਧੂਪ ਦੀ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ |
19
|
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ |
20
|
ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁੱਗ ਵਡਿਆਈ ਹੋਵੇ। ਆਮੀਨ।। |
21
|
ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁਖ ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ |
22
|
ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।। |
23
|
ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।। |