1
|
ਬੁੱਧਵਾਨ ਤੀਵੀਂ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ। |
2
|
ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਸ ਨੂੰ ਤੁੱਛ ਜਾਣਦਾ ਹੈ। |
3
|
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੁੱਲ੍ਹ ਓਹਨਾਂ ਦੀ ਰੱਛਿਆ ਕਰਦੇ ਹਨ। |
4
|
ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਅੰਨ ਬਾਹਲਾ ਪੈਦਾ ਹੁੰਦਾ ਹੈ। |
5
|
ਮਾਤਬਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ। |
6
|
ਮਖੌਲੀਆਂ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ। |
7
|
ਮੂਰਖ ਤੋਂ ਲਾਂਭੇ ਹੋ ਜਾਹ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ। |
8
|
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖਾਂ ਦੀ ਮੂਰਖਤਾਈ ਛਲ ਹੀ ਹੈ। |
9
|
ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ। |
10
|
ਮਨ ਆਪ ਹੀ ਆਪਣੀ ਕੁੜੱਤਨ ਜਾਣਦਾ ਹੈ, ਉਹ ਦੀ ਖੁਸੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸੱਕਦਾ। |
11
|
ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਲਾਭਵੰਤ ਹੋਵੇਗਾ। |
12
|
ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ। |
13
|
ਹਾਸੇ ਵਿੱਚ ਵੀ ਚਿੱਤ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਸੋਗ ਹੁੰਦਾ ਹੈ। |
14
|
ਮਨਮੁੱਖ ਆਪਣੀ ਚਾਲ ਦਾ, ਅਤੇ ਸਰਮੁਖ ਆਪਣੀ ਕੀਤੀ ਦਾ ਫਲ ਭੋਗੇਗਾ। |
15
|
ਭੋਲਾ ਹਰੇਕ ਗੱਲ ਨੂੰ ਸੱਤ ਮੰਨਦਾ ਹੈ, ਪਰ ਸਿਆਣਾ ਵੇਖ ਭਾਲ ਕੇ ਚੱਲਦਾ ਹੈ। |
16
|
ਬੁੱਧਵਾਨ ਤਾਂ ਭੈ ਕਰ ਕੇ ਬੁਰਿਆਈ ਤੋਂ ਲਾਂਭੇ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।। |
17
|
ਜਿਹੜਾ ਛੇਤੀ ਗੁੱਸੇ ਹੋ ਜਾਂਦਾ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ। |
18
|
ਭੋਲਿਆਂ ਲੋਕਾਂ ਦੇ ਵੰਡੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ। |
19
|
ਭੈੜੇ ਭਲਿਆਂ ਦੇ ਅੱਗੇ ਨਿਉਂਦੇ ਹਨ, ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ। |
20
|
ਕੰਗਾਲ ਆਪਣੇ ਗੁਆਂਢੀਆਂ ਲਈ ਵੀ ਘਿਣਾਉਣਾ ਹੈ, ਪਰ ਧੰਨਵਾਨ ਦੇ ਪ੍ਰੇਮੀ ਢੇਰ ਸਾਰੇ ਹੁੰਦੇ ਹਨ। |
21
|
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਮਸਕੀਨਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ। |
22
|
ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਓਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਤੇ ਸਚਿਆਈ ਹੁੰਦੀ ਹੈ। |
23
|
ਮਿਹਨਤ ਦੇ ਨਾਲ ਸਦਾ ਖੱਟੀ ਹੁੰਦੀ ਹੈ, ਪਰ ਬੁੱਲ੍ਹਾਂ ਦੇ ਬਕਵਾਸ ਨਾਲ ਤਾਂ ਥੁੜ ਹੀ ਰਹਿੰਦੀ ਹੈ। |
24
|
ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਲੜੀ ਮੂਰਖਤਾਈ ਹੀ ਹੈ । |
25
|
ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਛੁਡਾ ਲੈਂਦਾ ਹੈ, ਪਰ ਧੋਖੇਬਾਜ਼ ਕੂੜ ਮਾਰਦਾ ਹੈ। |
26
|
ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤ੍ਰਾਂ ਲਈ ਪਨਾਹ ਦਾ ਥਾਂ ਹੈ। |
27
|
ਯਹੋਵਾਹ ਦਾ ਭੈ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ। |
28
|
ਰਈਅਤ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਉੱਮਤ ਦੇ ਘਟ ਹੋਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ। |
29
|
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ। |
30
|
ਸ਼ਾਂਤ ਮਨ ਸਰੀਰ ਦਾ ਜੀਉਣ ਹੈ, ਪਰ ਖ਼ੁਣਸ ਹੱਡੀਆਂ ਦੀ ਸਾੜ ਹੈ। |
31
|
ਜਿਹੜਾ ਗਰੀਬ ਉੱਤੇ ਅੰਨ੍ਹੇਰ ਕਰਦਾ ਹੈ, ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ। |
32
|
ਦੁਸ਼ਟ ਤਾਂ ਆਪਣੀ ਬੁਰਿਆਈ ਨਾਲ ਢਹਿ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ। |
33
|
ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪਰਗਟ ਹੋ ਜਾਂਦਾ ਹੈ। |
34
|
ਧਰਮ ਕੌਮ ਦੀ ਉੱਨਤੀ ਕਰਦਾਹੈ, ਪਰ ਪਾਪ ਉੱਮਤਾਂ ਲਈ ਮੂੰਹ ਕਾਲਾ ਹੈ। |
35
|
ਬੁੱਧਵਾਨ ਨੌਕਰ ਤੋਂ ਪਾਤਸ਼ਾਹ ਪਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਦੀ ਕਰੋਪੀ ਹੁੰਦੀ ਹੈ।। |
Proverbs 14:1 Punjabi Language Bible Words basic statistical display
COMING SOON ...