1
|
ਨਰਮ ਜਵਾਬ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬੋਲ ਕ੍ਰੋਧ ਨੂੰ ਭੜਕਾਉਂਦਾ ਹੈ। |
2
|
ਬੁੱਧਵਾਨ ਦੀ ਜੀਭ ਗਿਆਨ ਦਾ ਠੀਕ ਬਖਾਨ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬੱਸ ਮੂਰਖਤਾਈ ਉੱਛਲਦੀ ਹੈ। |
3
|
ਯਹੋਵਾਹ ਦੀਆਂ ਅੱਖਾਂ ਸਭਨੀਂ ਥਾਈਂ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ। |
4
|
ਸਿਹਤ ਦੇਣ ਵਾਲੀ ਰਸਨਾ ਜੀਉਣ ਦਾ ਬਿਰਛ ਹੈ, ਪਰ ਉਹ ਦੇ ਵਿੱਚ ਆਕੀਪੁਣਾ ਆਤਮਾ ਦਾ ਤੋਂੜਨਾ ਹੈ। |
5
|
ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜ ਨੂੰ ਮੰਨਦਾ ਹੈ ਉਹ ਸਿਆਣਾ ਹੈ। |
6
|
ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਖੱਟੀ ਨਾਲ ਕਸ਼ਟ ਹੁੰਦਾ ਹੈ। |
7
|
ਬੁੱਧਵਾਨ ਦੇ ਬੁੱਲ੍ਹ ਗਿਆਨ ਨੂੰ ਖਿਲਾਰਦੇ ਹਨ, ਪਰ ਮੂਰਖਾਂ ਦਾ ਮਨ ਇਉਂ ਨਹੀਂ ਕਰਦਾ। |
8
|
ਦੁਸ਼ਟ ਦੀ ਭੇਟ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਪਰਸੰਨ ਹੁੰਦਾ ਹੈ। |
9
|
ਦੁਸ਼ਟ ਦੀ ਚਾਲ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ। |
10
|
ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜ ਮਿਲਦੀ ਹੈ, ਅਤੇ ਸਮਝੋਤੀ ਨੂੰ ਬੁਰਾ ਜਾਣਨ ਵਾਲਾ ਮਰੇਗਾ। |
11
|
ਪਤਾਲ ਅਤੇ ਵਿਨਾਸ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸੀਆਂ ਦੇ ਮਨ ਕਿੱਕਰ ਨਾ ਹੋਣਗੇॽ |
12
|
ਮਖੌਲੀਆ ਤਾੜ ਨੂੰ ਪਸੰਦ ਨਹੀਂ ਕਰਦਾ, ਤੇ ਨਾ ਹੀ ਉਹ ਬੁੱਧਵਾਨਾਂ ਕੋਲ ਜਾਂਦਾ ਹੈ। |
13
|
ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ ਹੁੰਦਾ ਹੈ । |
14
|
ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ। |
15
|
ਮਸਕੀਨ ਦੇ ਸੱਭੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਦਿਲ ਵਾਲਾ ਸਦਾ ਦਾਉਤਾਂ ਉਡਾਉਂਦਾ ਹੈ। |
16
|
ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਹ ਵੱਡੇ ਖ਼ਜ਼ਾਨੇ ਨਾਲੋਂ ਚੰਗਾ ਹੈ ਜਿੱਥੇ ਨਾਲ ਘਬਰਾਹਟ ਹੋਵੋ। |
17
|
ਸਾਗ ਪੱਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ। |
18
|
ਕ੍ਰੋਧੀ ਛੇੜ ਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ। |
19
|
ਆਲਸੀ ਦਾ ਰਾਹ ਕੰਡੀਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਸ਼ਾਹ ਰਾਹ ਹੈ। |
20
|
ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ। |
21
|
ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ। |
22
|
ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤ ਹੋਣ ਤਾ ਓਹ ਕਾਇਮ ਹੋ ਜਾਂਦੇ ਹਨ। |
23
|
ਮਨੁੱਖ ਆਪਣੇ ਮੂੰਹ ਦੇ ਉੱਤੇ ਤੋਂ ਪਰੰਸਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ! |
24
|
ਸਿਆਣੇ ਦੇ ਲਈ ਜੀਉਣ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। |
25
|
ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ। |
26
|
ਬੁਰਿਆਰ ਦੇ ਖਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸੁੱਧ ਹਨ। |
27
|
ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ। |
28
|
ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂਹੋਂ ਬੁਰੀਆਂ ਗੱਪਾਂ ਉੱਛਲਦੀਆਂ ਹਨ। |
29
|
ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ। |
30
|
ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ। |
31
|
ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। |
32
|
ਸਿੱਖਿਆ ਨੂੰ ਰੱਦ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ। |
33
|
ਯਹੋਵਾਹ ਦਾ ਭੈ ਬੁੱਧ ਦੀ ਸਿੱਖਿਆ ਹੈ, ਅਤੇ ਮਹਿਮਾ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।। |
Proverbs 15:10 Punjabi Language Bible Words basic statistical display
COMING SOON ...