Indian Language Bible Word Collections
Proverbs 2:21
Proverbs Chapters
Proverbs 2 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Proverbs Chapters
Proverbs 2 Verses
1
|
ਹੇ ਮੇਰੇ ਪੁੱਤ੍ਰ, ਜੇ ਤੂੰ ਮੇਰੇ ਆਖੇ ਲੱਗੇਂ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸਾਂਭ ਰੱਖੇਂ, |
2
|
ਭਈ ਬੁੱਧ ਵੱਲ ਕੰਨ ਲਾਵੇਂ, ਅਤੇ ਸਮਝ ਉੱਤੇ ਚਿੱਤ ਲਾਵੇਂ, - |
3
|
ਹਾਂ, ਜੇ ਤੂੰ ਬਿਬੇਕ ਲਈ ਪੁਕਾਰੇਂ, ਅਤੇ ਸਮਝ ਲਈ ਅਵਾਜ਼ ਕਢੇਂ, |
4
|
ਜੇ ਤੂੰ ਚਾਂਦੀ ਵਾਂਙੁ ਉਹ ਦੀ ਭਾਲ ਕਰੇਂ, ਅਤੇ ਗੁਪਤ ਧਨ ਵਾਂਙੁ ਉਹ ਦੀ ਖੋਜ ਕਰੇਂ, |
5
|
ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ, ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ, |
6
|
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ। |
7
|
ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ ਉਹ ਢਾਲ ਹੈ, |
8
|
ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ। |
9
|
ਤਦ ਤੂੰ ਧਰਮ ਅਤੇ ਨਿਆਉਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ, |
10
|
ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ। |
11
|
ਮੱਤ ਤੇਰੀ ਪਾਲਨਾ ਕਰੇਗੀ, ਅਤੇ ਸਮਝ ਤੇਰੀ ਰਾਖੀ ਕਰੇਗੀ, |
12
|
ਭਈ ਤੈਨੂੰ ਬੁਰਿਆਂ ਰਾਹਾਂ ਤੋਂ, ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ, |
13
|
ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਅਨ੍ਹੇਰੇ ਰਾਹਾਂ ਵਿੱਚ ਤੁਰਦੇ ਹਨ, |
14
|
ਜਿਹੜੇ ਬੁਰਿਆਈ ਕਰਨੋਂ ਅਨੰਦ ਹੁੰਦੇ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਤੋਂ ਖੁਸ਼ੀ ਮਨਾਉਂਦੇ ਹਨ, |
15
|
ਜਿਨ੍ਹਾਂ ਦੇ ਰਾਹ ਵਿੰਗੇ, ਅਤੇ ਚਾਲਾਂ ਵਿਗੜੀਆਂ ਹੋਈਆਂ ਹਨ, |
16
|
ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਛੁਡਾਉਣ, ਉਸ ਓਪਰੀ ਤੀਵੀਂ ਤੋਂ ਜਿਹੜੀ ਚਿਕਣੀਆਂ ਚੋਪੜੀਆਂ ਗੱਲਾਂ ਕਰਦੀ ਹੈ, |
17
|
ਜਿਹ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ, ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ, |
18
|
ਕਿਉਂ ਜੋ ਉਹ ਦਾ ਘਰ ਮੌਤ ਵੱਲ ਲਹਿ ਪੈਂਦਾ, ਅਤੇ ਉਹ ਦੇ ਰਾਹ ਭੂਤਨਿਆਂ ਵੱਲ। |
19
|
ਜਿਹੜੇ ਉਹ ਦੇ ਕੋਲ ਜਾਂਦੇ ਹਨ, ਓਹਨਾਂ ਵਿੱਚੋਂ ਕੋਈ ਮੁੜ ਕੇ ਨਹੀਂ ਆਉਂਦਾ, ਅਤੇ ਨਾ ਹੀ ਜੀਉਣ ਦੇ ਰਾਹ ਤੱਕ ਅੱਪੜਦਾ ਹੈ।। |
20
|
ਇਉਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ, ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ। |
21
|
ਸਚਿਆਰ ਹੀ ਧਰਤੀ ਉੱਤੇ ਵੱਸਣਗੇ, ਅਤੇ ਖਰੇ ਹੀ ਓਹ ਦੇ ਵਿੱਚ ਰਹਿਣ ਜਾਣਗੇ। |
22
|
ਪਰ ਦੁਸ਼ਟ ਧਰਤੀ ਉੱਤੋਂ ਕੱਟੇ ਜਾਣਗੇ, ਅਤੇ ਛਲੀਏ ਉਸ ਵਿੱਚੋਂ ਪੁੱਟੇ ਜਾਣਗੇ।। |