1
|
ਏਹ ਵੀ ਸੁਲੇਮਾਨ ਦੀਆਂ ਕਹਾਉਂਤਾ ਹਨ, ਜਿਨ੍ਹਾਂ ਦੀ ਯਹੋਵਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਆਦਮੀਆਂ ਨੇ ਨਕਲ ਕੀਤੀ, - |
2
|
ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਪਾਤਸ਼ਾਹਾਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ। |
3
|
ਅਕਾਸ਼ ਦੀ ਉਚਿਆਈ, ਧਰਤੀ ਦੀ ਡੁੰਘਿਆਈ, ਅਤੇ ਪਾਤਸ਼ਾਹਾਂ ਦਾ ਮਨ ਅਗੋਚਰ ਹਨ। |
4
|
ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ। |
5
|
ਪਾਤਸ਼ਾਹ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਨਾਲ ਅਸਥਿਰ ਹੋ ਜਾਵੇਗੀ। |
6
|
ਪਾਤਸ਼ਾਹ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਨਾ ਖਲੋ, |
7
|
ਕਿਉਂ ਜੋ ਉਸ ਪਤਵੰਤ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ ਭਈ ਤੈਨੂੰ ਆਖਿਆ ਜਾਵੇ, ਐਧਰ ਉਤਾਹਾਂ ਆ ਜਾਹ, ਜਿਵੇਂ ਤੇਰੀਆਂ ਅੱਖੀਆਂ ਨੇ ਵੇਖਿਆ ਹੈ। |
8
|
ਝਗੜਾ ਕਰਨ ਲਈ ਛੇਤੀ ਅਗਾਹਾਂ ਨਾ ਹੋ, ਓੜਕ ਜਾਂ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਿਆਂ ਕਰੇ ਤਾਂ ਤੂੰ ਕੀ ਕਰੇਂਗਾॽ |
9
|
ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਤੇ ਗੱਲ ਬਾਤ ਕਰ, ਅਤੇ ਏਸ ਭੇਤ ਨੂੰ ਕਿਸੇ ਦੂਜੇ ਤੇ ਨਾ ਖੋਲ, |
10
|
ਮਤੇ ਸੁਣਨ ਵਾਲਾ ਤੈਨੂੰ ਬੁਰਾ ਭਲਾ ਕਹੇ, ਅਤੇ ਤੇਰਾ ਅਪਜਸ ਨਾ ਮਿਟੇ। |
11
|
ਟਿਕਾਣੇ ਸਿਰ ਆਖੇ ਹੋਏ ਬਚਨ, ਚਾਂਦੀ ਦੀ ਝੰਜਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ। |
12
|
ਬੁੱਧਵਾਨ ਦੀ ਤਾੜ ਸੁਣਨ ਵਾਲੇ ਦੇ ਕੰਨ ਦੇ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ। |
13
|
ਜਿਵੇਂ ਵਾਢੀ ਦੇ ਦਿਨੀਂ ਬਰਫ਼ ਦੀ ਠੰਡ ਹੁੰਦੀ ਹੈ, ਓਵੇਂ ਹੀ ਮਾਤਬਰ ਸਨੇਹੀਆਂ ਆਪਣੇ ਘੱਲਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀ ਠੰਡਾ ਕਰਦਾ ਹੈ। |
14
|
ਜਿਹੜਾ ਦਾਨ ਦਿੱਤਿਆਂ ਬਿਨਾ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਹ ਦੇ ਵਿੱਚ ਵਰਖਾ ਨਾ ਹੋਵੇ। |
15
|
ਧੀਰਜ ਨਾਲ ਹਾਕਮ ਰਾਜੀ ਹੋ ਜਾਂਦਾ ਹੈ, ਅਤੇ ਕੋਮਲ ਰਸਨਾ ਹੱਡੀ ਨੂੰ ਵੀ ਭੰਨ ਸੁੱਟਦੀ ਹੈ। |
16
|
ਜੇ ਤੈਨੂੰ ਸ਼ਹਿਤ ਲੱਭਾ ਹੈ ਤਾਂ ਜਿੰਨਾ ਤੈਨੂੰ ਲੋੜੀਦਾ ਹੈ ਓੱਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ। |
17
|
ਆਪਣੇ ਗੁਆਂਢੀ ਦੇ ਘਰ ਪੈਰ ਤਾਂ ਧਰੀਂ ਪਰ ਸੰਗੁੱਚ ਕੇ, ਅਜਿਹਾ ਨਾ ਹੋਵੇ ਭਈ ਉਹ ਅੱਕ ਕੇ ਤੈਥੋਂ ਕਰਾਹਤ ਕਰੇ। |
18
|
ਜਿਹੜਾ ਆਪੇ ਗੁਆਂਢੀ ਦੇ ਉੱਤੇ ਝੂਠੀ ਗਵਾਹੀ ਦਿੰਦਾ ਹੈ, ਉਹ ਗੁਰਜ ਅਤੇ ਤਲਵਾਰ ਅਤੇ ਤਿੱਖਾ ਬਾਣ ਹੈ। |
19
|
ਬਿਪਤਾ ਦੇ ਵੇਲੇ ਬੇਵਿਸਾਹੇ ਮਨੁੱਖ ਦਾ ਵਿਸਾਹ ਕਰਨਾ ਖਰਾਬ ਦੰਦ ਅਤੇ ਮੋਚੇ ਹੋਏ ਪੈਰ ਵਰਗਾ ਹੈ। |
20
|
ਕਿਸੇ ਸੋਗੀ ਦੇ ਅੱਗੇ ਰਾਗ ਗਾਉਣਾ, ਸਿਆਲ ਵਿੱਚ ਕੱਪੜਾ ਲਾਹੁਣ, ਅਤੇ ਸੱਜੀ ਉੱਤੇ ਸਿਰਕਾ ਪਾਉਣ ਵਰਗਾ ਹੈ। |
21
|
ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਅਤੇ ਤਿਹਾਇਆ ਹੋਵੇ ਤਾਂ ਉਹ ਨੂੰ ਪਾਣੀ ਪਿਆ, |
22
|
ਕਿਉਂ ਜੋ ਤੂੰ ਉਹ ਦੇ ਸਿਰ ਉੱਤੇ ਅੰਗਿਆਰਿਆਂ ਦਾ ਢੇਰ ਲਾਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ। |
23
|
ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਾਰਾਜ਼ ਝਾਕੀਆ। |
24
|
ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲ੍ਹੇ ਘਰ ਵਿੱਚ ਵੱਸਣ ਨਾਲੋਂ ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ। |
25
|
ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਇਆ ਹੋਇਆ ਚੰਗਾ ਸਮਾਚਾਰ ਹੈ। |
26
|
ਧਰਮੀ ਪੁਰਸ਼ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੁੰਬ ਅਤੇ ਪਲੀਤ ਸੋਤੇ ਵਰਗਾ ਹੈ। |
27
|
ਬਾਹਲਾ ਸ਼ਹਿਤ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉਚਿਤ ਨਹੀਂ। |
28
|
ਜਿਹੜਾ ਮਨੁੱਖ ਆਪਣੀ ਰੂਹ ਉੱਤੇ ਵੱਸ ਨਹੀਂ ਰੱਖਦਾ, ਉਹ ਉਸ ਢੱਠੇ ਨਗਰ ਵਰਗਾ ਹੈ ਜਿਹਦੀ ਸ਼ਹਿਰ ਪਨਾਹ ਨਾ ਹੋਵੇ।। |
Proverbs 25:24 Punjabi Language Bible Words basic statistical display
COMING SOON ...