1
|
ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ। |
2
|
ਜਿਵੇਂ ਚਿੜੀ ਭੌਂਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮਲੀ ਦਾ ਸਰਾਪ ਨਹੀਂ ਪੈਂਦਾ। |
3
|
ਘੋੜੇ ਦੇ ਲਈ ਚਾਬਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਛਿਟੀ ਹੁੰਦੀ ਹੈ। |
4
|
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇਹ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ। |
5
|
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇਹ, ਕਿਤੇ ਉਹ ਆਪਣੇ ਲੇਖੇ ਬੁੱਧਵਾਨ ਨਾ ਬਣ ਬੈਠੇ। |
6
|
ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰਾ ਵੱਢਦਾ ਅਤੇ ਵਿੱਸ ਪੀਂਦਾ ਹੈ। |
7
|
ਜਿਵੇਂ ਲੰਙੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ। |
8
|
ਜਿਵੇਂ ਗੋਪੀਏ ਵਿੱਚ ਪੱਥਰ ਬੰਨ੍ਹਣਾਂ, ਤਿਵੇਂ ਮੂਰਖ ਨੂੰ ਆਦਰ ਦੇਣਾ ਹੈ, |
9
|
ਜਿਵੇਂ ਸ਼ਰਾਬੀ ਦੇ ਹੱਥ ਵਿੱਚ ਸੂਲ ਚੁੱਭਦੀ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ। |
10
|
ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜੂਰੀ ਤੇ ਲਾਉਂਦਾ ਹੈ। |
11
|
ਜਿਵੇਂ ਕੁੱਤਾ ਆਪਣੀ ਕੈ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ। |
12
|
ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈॽ ਉਹ ਦੇ ਨਾਲੋਂ ਮਰੂਖ ਲਈ ਵਧੇਰੀ ਆਸ ਹੈ! |
13
|
ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੀਂਹ ਹੈ, ਗਲੀਆਂ ਵਿੱਚ ਬਬਰ ਸ਼ੇਰ ਹੈ! |
14
|
ਜਿਵੇਂ ਕਿਵਾੜ ਚੀਥੀ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ। |
15
|
ਆਸਲੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤਾਈਂ ਲਿਆਉਣ ਨਾਲ ਉਹ ਥੱਕ ਜਾਂਦਾ ਹੈ। |
16
|
ਆਸਲੀ ਆਪਣੀ ਨਿਗਾਹ ਵਿੱਚ ਓਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ ਬੁੱਧਵਾਨ ਹੈ। |
17
|
ਜਿਹੜਾ ਰਾਹ ਤੁਰਦੀਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ। |
18
|
ਜਿਵੇਂ ਸੁਦਾਈ ਚੁਆਤੀਆਂ, ਬਾਣ ਅਤੇ ਮੌਤ ਸੁੱਟਦਾ ਹੈ, |
19
|
ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨਾਲ ਛਲ ਖੇਡ ਕੇ ਆਖਦਾ ਹੈ, ਭਲਾ, ਮੈਂ ਹਾਸੀ ਨਹੀਂ ਸੀ ਕਰਦਾॽ |
20
|
ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਫੁਸ ਫੁਸੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ। |
21
|
ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਸੁਲਗਾਉਣ ਲਈ ਝਾਗੜੂ ਮਨੁੱਖ ਹੁੰਦਾ ਹੈ। |
22
|
ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। |
23
|
ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ, ਤਿਵੇਂ ਬਲਦੇ ਬੁੱਲ੍ਹ ਅਤੇ ਬੁਰਾ ਦਿਲ ਹੈ। |
24
|
ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ। |
25
|
ਜਦ ਉਹ ਮਿੱਠੀਆਂ ਮਿੱਠੀਆਂ ਗੱਲਾਂ ਕਰੇ ਤਾਂ ਉਹ ਦੀ ਪਰਤੀਤ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ। |
26
|
ਭਾਵੇਂ ਉਹ ਦਾ ਵੈਰ ਮਕਰ ਨਾਲ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ। |
27
|
ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ। |
28
|
ਝੂਠੀ ਜੀਭ ਓਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।। |
Proverbs 26:1 Punjabi Language Bible Words basic statistical display
COMING SOON ...