1
|
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ। |
2
|
ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ। |
3
|
ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ। |
4
|
ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ। |
5
|
ਬੁਰੇ ਮਨੁੱਖ ਨਿਆਉਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ। |
6
|
ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ। |
7
|
ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤ੍ਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ ਕਾਲਾ ਕਰਦਾ ਹੈ। |
8
|
ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ। |
9
|
ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ। |
10
|
ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ। |
11
|
ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ, ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ। |
12
|
ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ। |
13
|
ਜਿਹੜਾ ਆਪਣੇ ਅਪਰਾਧਾਂ ਨੂੰ ਲੁੱਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਮ ਕੀਤਾ ਜਾਵੇਗਾ। |
14
|
ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ। |
15
|
ਗਰੀਬ ਰਈਅਤ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੀਂਹ, ਅਤੇ ਫਿਰਦੇ ਰਿੱਛ ਵਰਗਾ ਹੈ। |
16
|
ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ। |
17
|
ਜਿਸ ਆਦਮੀ ਤੇ ਕਿਸੇ ਜਾਨ ਦੇ ਖ਼ੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, - ਕੋਈ ਉਹ ਨੂੰ ਨਾ ਰੋਕੇ! |
18
|
ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ ਪਵੇਗਾ। |
19
|
ਜਿਹੜਾ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ, ਉਹ ਗਰੀਬੀ ਨਾਲ ਰੱਜੇਗਾ । |
20
|
ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ। |
21
|
ਪੱਖ ਪਾਤ ਕਰਨਾ ਚੰਗਾ ਨਹੀਂ, ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ ਅਪਰਾਧ ਕਰੇਗਾ। |
22
|
ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ |
23
|
ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ। |
24
|
ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ ਦਾ ਮੇਲੀ ਹੈ। |
25
|
ਲੋਭੀ ਪੁਰਸ਼ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭੋਰਸਾ ਰੱਖਦਾ ਹੈ ਉਹ ਮੋਟਾ ਕੀਤਾ ਜਾਵੇਗਾ। |
26
|
ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ। |
27
|
ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ। |
28
|
ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਵੱਧ ਜਾਂਦੇ ਹਨ।। |
Proverbs 28:1 Punjabi Language Bible Words basic statistical display
COMING SOON ...