Indian Language Bible Word Collections
Proverbs 5:18
Proverbs Chapters
Proverbs 5 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Proverbs Chapters
Proverbs 5 Verses
1
|
ਹੇ ਮੇਰੇ ਪੁੱਤ੍ਰ, ਮੇਰੀ ਬੁੱਧ ਵੱਲ ਧਿਆਨ ਦੇਹ, ਮੇਰੀ ਸਮਝ ਵੱਲ ਕੰਨ ਲਾ, |
2
|
ਤਾਂ ਜੋ ਤੇਰੀ ਮੱਤ ਬਣੀ ਰਹੇ, ਅਤੇ ਤੇਰੇ ਬੁੱਲ ਗਿਆਨ ਨੂੰ ਫੜੀ ਰੱਖਣ, |
3
|
ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ, |
4
|
ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ! |
5
|
ਉਹ ਦੇ ਪੈਰ ਮੌਤ ਦੇ ਰਾਹ ਲਹਿ ਪੈਂਦੇ ਹਨ, ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। |
6
|
ਜੀਉਣ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਦਾਉ ਪੇਚ ਵਾਲੀਆਂ ਹਨ ਤੇ ਉਹ ਜਾਣਦੀ ਨਹੀਂ।। |
7
|
ਉਪਰੰਤ ਹੇ ਮੇਰੇ ਪੁੱਤ੍ਰ, ਤੂੰ ਮੇਰੀ ਸੁਣ, ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ। |
8
|
ਉਸ ਤੀਵੀਂ ਤੋਂ ਆਪਣੇ ਰਾਹ ਦੂਰ ਹੀ ਰੱਖ, ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾਹ, |
9
|
ਮਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਦੇਵੇਂ, ਅਤੇ ਆਪਣੀ ਉਮਰ ਨਿਰਦਈਆਂ ਨੂੰ, - |
10
|
ਮਤੇ ਪਰਾਏ ਤੇਰੇ ਬਲ ਨਾਲ ਰੱਜ ਜਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ, |
11
|
ਅਤੇ ਜਦ ਤੇਰਾ ਮਾਸ ਤੇ ਤੇਰੀ ਦੇਹ ਮਿਟ ਜਾਵੇ, ਤਾਂ ਤੂੰ ਓੜਕ ਨੂੰ ਰੋਵੇਂ, |
12
|
ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ, ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ! |
13
|
ਮੈਂ ਆਪਣੇ ਗੁਰੂਆਂ ਦੇ ਆਖੇ ਨਾ ਲੱਗਾ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ! |
14
|
ਮੰਡਲੀ ਅਤੇ ਸਭਾ ਦੇ ਵਿੱਚ ਮੈਂ ਪੂਰੀ ਬਰਬਾਦੀ ਦੇ ਨੇੜੇ ਤੇੜੇ ਸਾਂ।। |
15
|
ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ, ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ। |
16
|
ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ, ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚॽ |
17
|
ਓਹ ਇਕੱਲੇ ਤੇਰੇ ਲਈ ਹੋਣ, ਨਾ ਤੇਰੇ ਨਾਲ ਓਪਰਿਆਂ ਲਈ ਵੀ ਹੋਣ। |
18
|
ਤੇਰਾ ਸੋਤਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹੁ। |
19
|
ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ। |
20
|
ਹੇ ਮੇਰੇ ਪੁੱਤ੍ਰ, ਤੂੰ ਕਾਹਨੂੰ ਪਰਾਈ ਤੀਵੀਂ ਨਾਲ ਮੋਹਿਤ ਹੋਵੇ, ਅਤੇ ਓਪਰੀ ਨੂੰ ਕਾਹਨੂੰ ਛਾਤੀ ਨਾਲ ਲਾਵੇਂॽ |
21
|
ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ। |
22
|
ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ, ਅਤੇ ਉਹ ਆਪਣੇ ਹੀ ਪਾਪਾਂ ਦੇ ਬੰਧਣਾਂ ਨਾਲ ਬੱਧਾ ਜਾਵੇਗਾ। |
23
|
ਉਹ ਸਿਖਿਆ ਪਾਏ ਬਿਨਾ ਮਰੇਗਾ, ਅਤੇ ਆਪਣੀ ਡਾਢੀ ਮੂਰਖਤਾਈ ਦੇ ਕਾਰਨ ਭੁੱਲਿਆ ਫਿਰੇਗਾ।। |