Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Proverbs Chapters

Proverbs 5 Verses

1 ਹੇ ਮੇਰੇ ਪੁੱਤ੍ਰ, ਮੇਰੀ ਬੁੱਧ ਵੱਲ ਧਿਆਨ ਦੇਹ, ਮੇਰੀ ਸਮਝ ਵੱਲ ਕੰਨ ਲਾ,
2 ਤਾਂ ਜੋ ਤੇਰੀ ਮੱਤ ਬਣੀ ਰਹੇ, ਅਤੇ ਤੇਰੇ ਬੁੱਲ ਗਿਆਨ ਨੂੰ ਫੜੀ ਰੱਖਣ,
3 ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ,
4 ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
5 ਉਹ ਦੇ ਪੈਰ ਮੌਤ ਦੇ ਰਾਹ ਲਹਿ ਪੈਂਦੇ ਹਨ, ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
6 ਜੀਉਣ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਦਾਉ ਪੇਚ ਵਾਲੀਆਂ ਹਨ ਤੇ ਉਹ ਜਾਣਦੀ ਨਹੀਂ।।
7 ਉਪਰੰਤ ਹੇ ਮੇਰੇ ਪੁੱਤ੍ਰ, ਤੂੰ ਮੇਰੀ ਸੁਣ, ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
8 ਉਸ ਤੀਵੀਂ ਤੋਂ ਆਪਣੇ ਰਾਹ ਦੂਰ ਹੀ ਰੱਖ, ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾਹ,
9 ਮਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਦੇਵੇਂ, ਅਤੇ ਆਪਣੀ ਉਮਰ ਨਿਰਦਈਆਂ ਨੂੰ, -
10 ਮਤੇ ਪਰਾਏ ਤੇਰੇ ਬਲ ਨਾਲ ਰੱਜ ਜਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ,
11 ਅਤੇ ਜਦ ਤੇਰਾ ਮਾਸ ਤੇ ਤੇਰੀ ਦੇਹ ਮਿਟ ਜਾਵੇ, ਤਾਂ ਤੂੰ ਓੜਕ ਨੂੰ ਰੋਵੇਂ,
12 ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ, ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13 ਮੈਂ ਆਪਣੇ ਗੁਰੂਆਂ ਦੇ ਆਖੇ ਨਾ ਲੱਗਾ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
14 ਮੰਡਲੀ ਅਤੇ ਸਭਾ ਦੇ ਵਿੱਚ ਮੈਂ ਪੂਰੀ ਬਰਬਾਦੀ ਦੇ ਨੇੜੇ ਤੇੜੇ ਸਾਂ।।
15 ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ, ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16 ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ, ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚॽ
17 ਓਹ ਇਕੱਲੇ ਤੇਰੇ ਲਈ ਹੋਣ, ਨਾ ਤੇਰੇ ਨਾਲ ਓਪਰਿਆਂ ਲਈ ਵੀ ਹੋਣ।
18 ਤੇਰਾ ਸੋਤਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹੁ।
19 ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ।
20 ਹੇ ਮੇਰੇ ਪੁੱਤ੍ਰ, ਤੂੰ ਕਾਹਨੂੰ ਪਰਾਈ ਤੀਵੀਂ ਨਾਲ ਮੋਹਿਤ ਹੋਵੇ, ਅਤੇ ਓਪਰੀ ਨੂੰ ਕਾਹਨੂੰ ਛਾਤੀ ਨਾਲ ਲਾਵੇਂॽ
21 ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ।
22 ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ, ਅਤੇ ਉਹ ਆਪਣੇ ਹੀ ਪਾਪਾਂ ਦੇ ਬੰਧਣਾਂ ਨਾਲ ਬੱਧਾ ਜਾਵੇਗਾ।
23 ਉਹ ਸਿਖਿਆ ਪਾਏ ਬਿਨਾ ਮਰੇਗਾ, ਅਤੇ ਆਪਣੀ ਡਾਢੀ ਮੂਰਖਤਾਈ ਦੇ ਕਾਰਨ ਭੁੱਲਿਆ ਫਿਰੇਗਾ।।
×

Alert

×