Indian Language Bible Word Collections
Proverbs 6:34
Proverbs Chapters
Proverbs 6 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Proverbs Chapters
Proverbs 6 Verses
1
|
ਹੇ ਮੇਰੇ ਪੁੱਤ੍ਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਾਮਨ ਹੋਇਆ, ਅਥਵਾ ਕਿਸੇ ਪਰਾਏ ਦੇ ਹੱਥ ਉੱਤੇ ਹੱਥ ਮਾਰਿਆ ਹੋਵੇ, |
2
|
ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜਿਆ ਗਿਆ। |
3
|
ਸੋ ਹੇ ਮੇਰੇ ਪੁੱਤ੍ਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਇਉਂ ਕਰ ਤਾਂ ਤੂੰ ਛੁਟੇਂਗਾ, ਜਾਹ, ਨੀਵਾਂ ਹੋ ਕੇ ਆਪਣੇ ਗੁਆਂਢੀਂ ਨੂੰ ਮਨਾ ਲੈ। |
4
|
ਨਾ ਆਪਣੀਆਂ ਅੱਖਾਂ ਲੱਗਣ ਦੇਹ, ਨਾ ਆਪਣੀਆਂ ਪਲਕਾਂ ਵਿੱਚ ਨੀਂਦ ਆਉਣ ਦੇਹ। |
5
|
ਜਿਵੇਂ ਸ਼ਿਕਾਰੀ ਦੇ ਹੱਥੋਂ ਹਰਨੀ ਅਤੇ ਚਿੜੀਮਾਰ ਦੇ ਹੱਥੋਂ ਚਿੜੀ, ਓਵੇਂ ਆਪਣੇ ਆਪ ਨੂੰ ਛੁਡਾ ਲੈ।। |
6
|
ਹੇ ਆਲਸੀ, ਤੂੰ ਕੀੜੀ ਕੋਲ ਜਾਹ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ |
7
|
ਜਿਹ ਦਾ ਨਾ ਕੋਈ ਆਗੂ, ਨਾ ਹੁੱਦੇਦਾਰ ਨਾ ਹਾਕਮ ਹੈ, |
8
|
ਉਹ ਆਪਣਾ ਅਹਾਰ ਗਰਮੀ ਵਿੱਚ ਜੋੜਦੀ, ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ। |
9
|
ਹੇ ਆਲਸੀ, ਤੂੰ ਕਦੋਂ ਤੋੜੀ ਪਿਆ ਰਹੇਂਗਾॽ ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਗਾॽ |
10
|
ਰਤੀ ਕੁ ਨੀਂਦ, ਰਤੀ ਕੁ ਊਂਘ, ਰਤੀ ਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, - |
11
|
ਏਸੇ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ! |
12
|
ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠਾ ਮੂੰਹ ਲਈ ਫਿਰਦਾ ਹੈ। |
13
|
ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਸੈਨਤਾਂ ਮਾਰਦਾ ਹੈ। |
14
|
ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ ਹੈ। ਅਤੇ ਝਗੜਾ ਪਾਉਂਦਾ ਹੈ। |
15
|
ਤਾਂ ਹੀ ਉਹ ਦੇ ਉੱਤੇ ਬਿਪਤਾ ਅਚਾਣਕ ਆ ਪਵੇਗੀ, ਇੱਕ ਪਲ ਵਿੱਚ ਉਹ ਬੇਇਲਾਜਾ ਭੰਨਿਆ ਜਾਵੇਗਾ। |
16
|
ਛੀਆਂ ਵਸਤਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਦੇ ਜੀ ਨੂੰ ਘਿਣਾਉਣੀਆਂ ਲਗਦੀਆਂ ਹਨ, - |
17
|
ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ੇ ਦਾ ਖ਼ੂਨ ਕਰਨ ਵਾਲੇ ਹੱਥ, |
18
|
ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਓਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ, |
19
|
ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ, ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।। |
20
|
ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਤਾ ਦੀ ਆਗਿਆ ਮੰਨ, ਅਤੇ ਆਪਣੀ ਮਾਤਾ ਦੀ ਤਾਲੀਮ ਨੂੰ ਨਾ ਛੱਡ। |
21
|
ਓਹਨਾਂ ਨੂੰ ਸਦਾ ਆਪਣੇ ਮਨ ਉੱਤੇ ਬੰਨ੍ਹੀ ਰੱਖੀ, ਅਤੇ ਓਹਨਾਂ ਨੂੰ ਆਪਣੇ ਗਲ ਉੱਤੇ ਲਪੇਟ ਛੱਡ। |
22
|
ਜਦ ਤੂੰ ਕਿਤੇ ਜਾਏਂਗਾ ਤਾਂ ਓਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾਂ ਪਵੇਂਗਾ ਤਾਂ ਓਹ ਤੇਰੀ ਰਾਖੀ ਕਰਨਗੀਆਂ, ਅਤੇ ਜਦ ਤੂੰ ਜਾਗੇਂਗਾ ਤਾਂ ਓਹ ਤੇਰੇ ਨਾਲ ਗੱਲਾਂ ਕਰਨਗੀਆਂ, |
23
|
ਕਿਉਂ ਜੋ ਹੁਕਮ ਦੀਵਾ, ਤਾਲੀਮ ਜੋਤ, ਅਤੇ ਸਿੱਖਿਆ ਦੀ ਤਾੜ ਜੀਉਣ ਦਾ ਰਾਹ ਹੈ। |
24
|
ਤਾਂ ਜੋ ਓਹ ਤੈਨੂੰ ਬੁਰੀ ਤੀਵੀਂ ਤੋਂ, ਅਤੇ ਓਪਰੀ ਦੀ ਜੀਭ ਦੇ ਲੱਲੋ ਪੱਤੋਂ ਤੋਂ ਬਚਾਉਣ। |
25
|
ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਣਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ, |
26
|
ਕਿਉਂ ਜੋ ਕੰਜਰੀ ਦੇ ਕਾਰਨ ਆਦਮੀ ਰੋਟੀ ਦੇ ਟੁਕੜੇ ਤੀਕ ਮੁਤਾਜ ਹੋ ਜਾਂਦਾ ਹੈ, ਅਤੇ ਵਿਭਚਾਰਨ ਅਣਮੁੱਲ ਜਾਨ ਦਾ ਸ਼ਿਕਾਰ ਕਰਦੀ ਹੈ। |
27
|
ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸੱਕਦਾ ਹੈ, ਤੇ ਉਹ ਦੇ ਲੀੜੇ ਨਾ ਸੜਨॽ |
28
|
ਕੋਈ ਅੰਗਿਆਰਿਆਂ ਉੱਤੇ ਤੁਰੇ, ਤੇ ਉਹ ਦੇ ਪੈਰ ਨਾ ਝੁਲਸਣॽ |
29
|
ਅਜਿਹਾ ਉਹ ਹੈ ਜੋ ਆਪਣੇ ਗੁਆਂਢੀ ਦੀ ਤੀਵੀਂ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨਾ ਡੰਨ ਭੋਗੇ ਨਾ ਛੁੱਟੇਗਾ। |
30
|
ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ, |
31
|
ਪਰ ਜੇ ਫੜਿਆ ਜਾਵੇ ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ। |
32
|
ਜਿਹੜਾ ਕਿਸੇ ਤੀਵੀਂ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਦਮੀ ਆਪਣੀ ਜਾਨ ਦਾ ਨਾਸ ਕਰਦਾ ਹੈ। |
33
|
ਉਹ ਨੂੰ ਘਾਉ ਅਤੇ ਬੇਇੱਜ਼ਤੀ ਹੋਵੇਗੀ, ਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ। |
34
|
ਅਣਖ ਤਾਂ ਮਰਦ ਲਈ ਜਲਨ ਹੈ, ਤੇ ਵੱਟਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ। |
35
|
ਉਹ ਕੋਈ ਚੱਟੀ ਨਹੀਂ ਕਬੂਲ ਕਰੇਗਾ, ਅਤੇ ਭਾਵੇਂ ਤੂੰ ਬਹੁਤੀਆਂ ਵੱਢੀਆਂ ਦੇਵੇਂ ਪਰ ਉਹ ਨਹੀਂ ਮੰਨੇਗਾ।। |