Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Proverbs Chapters

Proverbs 7 Verses

1 ਹੇ ਮੇਰੇ ਪੁੱਤ੍ਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
2 ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹੁ, ਅਤੇ ਮੇਰੀ ਤਾਲੀਮ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
3 ਓਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
4 ਬੁੱਧ ਨੂੰ ਕਹੁ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਜਾਣੂ ਆਖ,
5 ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋਂ ਦੀਆਂ ਗੱਲਾਂ ਕਰਦੀ ਹੈ।।
6 ਮੈਂ ਆਪਣੇ ਘਰ ਦੀ ਤਾਕੀ ਕੋਲ ਹੋ ਕੇ ਝਰੋਖੇ ਦੇ ਵਿੱਚੋਂ ਦੀ ਝਾਕਿਆ,
7 ਤਾਂ ਮੈਂ ਵੇਖਿਆ ਭਈ ਭੋਲਿਆਂ ਵਿੱਚੋਂ, ਗੱਭਰੂਆਂ ਵਿੱਚੋਂ ਇੱਕ ਜੁਆਨ ਨਿਰਬੁੱਧ ਜਿਹਾ,
8 ਉਸ ਤੀਵੀਂ ਦੀ ਨੁੱਕਰ ਦੇ ਲਾਗੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜਿਆ,
9 ਦਿਨ ਢਲੇ, ਸੰਝ ਦੇ ਵੇਲੇ, ਤੇ ਕਾਲੀ ਰਾਤ ਦੇ ਅਨ੍ਹੇਰੇ ਵਿੱਚ।
10 ਤਾਂ ਵੇਖੋ ਇੱਕ ਤੀਵੀਂ ਕੰਜਰੀ ਦਾ ਭੇਸ ਪਹਿਨੀ, ਅਤੇ ਮਨ ਮੋਹਣੀ ਉਹ ਨੂੰ ਆ ਮਿਲੀ।
11 ਉਹ ਬੜਬੋਲੀ ਅਤੇ ਮਨ ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
12 ਉਹ ਕਦੀ ਸੜਕਾਂ ਉੱਤੇ, ਕਦੀ ਚੌਕਾਂ ਵਿੱਚ ਹੈ, ਅਤੇ ਹਰੇਕ ਮੋੜ ਕੋਲ ਦਾਉਂ ਲਾਉਂਦੀ ਹੈ।
13 ਸੋ ਉਹ ਨੇ ਉਸ ਨੂੰ ਫੜ ਕੇ ਉਸ ਦਾ ਚੁੰਮਾ ਲਿਆ, ਤੇ ਬਿਸ਼ਰਮ ਮੂੰਹ ਨਾਲ ਉਸ ਨੂੰ ਆਖਿਆ,
14 ਮੇਲ ਦੀਆਂ ਭੇਟਾਂ ਮੈਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਾਂ ਭਰ ਦਿੱਤੀਆਂ
15 ਤਾਹੀਏਂ ਮੈਂ ਤੈਨੂੰ ਮਿਲਣ ਅਤੇ ਆਹਰ ਨਾਲ ਤੈਨੂੰ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ!
16 ਮੈਂ ਆਪਣੀ ਮੇਜ ਉੱਤੇ ਪਲੰਘ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ।
17 ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ, ਅਤੇ ਦਾਰਚੀਨੀ ਛਿੜਕੀ ਹੈ।
18 ਆ, ਅਸੀਂ ਸਵੇਰ ਤਾਂਈ ਪ੍ਰੇਮ ਨਾਲ ਰੱਤੇ ਜਾਈਏ, ਲਾਡ ਪਿਆਰ ਨਾਲ ਅਸੀਂ ਜੀ ਬਹਿਲਾਈਏ,
19 ਕਿਉਂ ਜੋ ਮੇਰਾ ਭਰਤਾ ਘਰ ਵਿੱਚ ਨਹੀਂ ਹੈ, ਉਹ ਦੂਰ ਦੇ ਪੈਂਡੇ ਗਿਆ ਹੋਇਆ ਹੈ।
20 ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21 ਉਹ ਨੇ ਆਪਣੀਆਂ ਬਾਹਲੀਆਂ ਚਿਕਣੀਆਂ ਚੋਪੜੀਆਂ ਗੱਲਾਂ ਨਾਲ ਉਹ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁਲ੍ਹਾਂ ਦੇ ਲੱਲੋ ਪੱਤੋਂ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ।
22 ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਕੱਟਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਦੀ ਸਜ਼ਾ ਲਈ ਜਾਵੇ,
23 ਜਦ ਤੀਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨ੍ਹੇ, - ਜਿਵੇਂ ਪੰਛੀ ਫਾਹੇ ਨੂੰ ਛੇਤੀ ਕਰੇ, ਅਤੇ ਨਹੀਂ ਜਾਣਦਾ ਭਈ ਉਹ ਉਸ ਦੀ ਜਾਨ ਲਈ ਹੈ।।
24 ਹੁਣ ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਚਿੱਤ ਲਾਓ।
25 ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਪਹਿਆਂ ਵਿੱਚ ਨਾ ਭਟਕਦਾ ਫਿਰੀਂ,
26 ਕਿਉਂ ਜੋ ਉਹ ਨੇ ਬਾਹਲਿਆਂ ਨੂੰ ਘਾਇਲ ਕਰ ਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
27 ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵਿੱਚ ਲਹਿ ਪੈਂਦਾ ਹੈ।।
×

Alert

×