1
|
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ, |
2
|
ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ। |
3
|
ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ। |
4
|
ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। |
5
|
ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।। |
Psalms 100:1 Punjabi Language Bible Words basic statistical display
COMING SOON ...