1
|
ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੀਕ ਅੱਪੜੇ! |
2
|
ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇਹ! |
3
|
ਮੇਰੇ ਦਿਨ ਤਾਂ ਧੂੰਏਂ ਵਾਂਙੁ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਙੁ ਬਲਦੀਆਂ ਹਨ। |
4
|
ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ। |
5
|
ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ। |
6
|
ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ! |
7
|
ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ। |
8
|
ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ। |
9
|
ਮੈਂ ਤਾਂ ਰੋਟੀ ਵਾਂਙੁ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹੈਂ। |
10
|
ਇਹ ਤੇਰੇ ਗੁੱਸੇ ਦੇ ਕਹਿਰ ਦੇ ਕਾਰਨ ਹੋਇਆ, ਕਿਉਂ ਜੋ ਤੈਂ ਚੁੱਕ ਕੇ ਮੈਨੂੰ ਫੇਰ ਪਟਕਾ ਕੇ ਸੁੱਟ ਦਿੱਤਾ! |
11
|
ਮੇਰੇ ਦਿਨ ਢਲਦੇ ਸਾਯੇ ਵਾਂਙੁ ਹਨ, ਮੈਂ ਘਾਹ ਵਾਂਙੁ ਸੁੱਕ ਜਾਂਦਾ ਹਾਂ।। |
12
|
ਪਰ ਤੂੰ ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓ ਪੀੜ੍ਹੀ ਤੀਕ! |
13
|
ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ। |
14
|
ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ। |
15
|
ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ। |
16
|
ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪਰਗਟ ਹੋਇਆ। |
17
|
ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।। |
18
|
ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।। |
19
|
ਉਸ ਨੇ ਤਾਂ ਆਪਣੇ ਪਵਿੱਤਰ ਅਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸੁਰਗ ਤੋਂ ਧਰਤੀ ਨੂੰ ਡਿੱਠਾ ਹੈ, |
20
|
ਭਈ ਅਸੀਰ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ, |
21
|
ਤਾਂ ਜੋ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ, |
22
|
ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨ ਕਰਨ ਲਈ ਇਕੱਠੇ ਹੋਣ।। |
23
|
ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ। |
24
|
ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ! |
25
|
ਮੁੱਢੋਂ ਹੀ ਤੈਂ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ। |
26
|
ਓਹ ਨਾਸ ਹੋ ਜਾਣਗੇ, ਪਰ ਤੂੰ ਅਟਲ ਰਹੇਂਗਾ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ! |
27
|
ਪਰ ਤੂੰ ਉਹੀ ਹੈਂ, ਅਤੇ ਤੇਰੇ ਵਰ੍ਹੇ ਮੁੱਕਣਗੇ ਨਹੀਂ। |
28
|
ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।। |
Psalms 102:1 Punjabi Language Bible Words basic statistical display
COMING SOON ...