1
|
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੈਂ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ! |
2
|
ਤੈਂ ਚਾਨਣ ਨੂੰ ਪੁਸ਼ਾਕ ਵਾਂਙੁ ਪਾਉਂਦਾ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈਂ, - |
3
|
ਤੂੰ ਜੋ ਆਪਣਿਆਂ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾਂ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ, |
4
|
ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈ। |
5
|
ਤੈਂ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਭਈ ਉਹ ਸਦਾ ਤੀਕ ਅਟੱਲ ਰਹੇ। |
6
|
ਤੈਂ ਉਹ ਡੁੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ। |
7
|
ਓਹ ਤੇਰੇ ਦਬਕੇ ਨਾਲ ਨੱਠ ਗਏ, ਓਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ, |
8
|
ਉਸ ਥਾਂ ਨੂੰ ਜਿਹ ਦੀ ਤੈਂ ਨੀਂਹ ਰੱਖੀ ਹੋਈ ਸੀ- ਪਹਾੜ ਉਤਾਹਾਂ ਚੜ੍ਹੇ, ਦੂਣਾਂ ਹੇਠਾਂ ਉਤਰੀਆਂ — |
9
|
ਤੈਂ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਭਈ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ। |
10
|
ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਦੇ ਵਿੱਚ ਦੀ ਚੱਲਦੇ ਹਨ। |
11
|
ਰੜ ਦੇ ਸਾਰੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ। |
12
|
ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ। |
13
|
ਤੂੰ ਆਪਣਿਆਂ ਚੁਬਾਰਿਆਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ। |
14
|
ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਭਈ ਧਰਤੀ ਵਿੱਚੋਂ ਅਹਾਰ ਕੱਢੇਂ |
15
|
ਦਾਖ ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।। |
16
|
ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ, |
17
|
ਜਿੱਥੇ ਚਿੜੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲੰਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ। |
18
|
ਉੱਚੇ ਪਹਾੜ ਬਣ ਬੱਕਰਿਆਂ ਲਈ ਹਨ, ਢਿਗਾਂ ਪਹਾੜੀ ਸਹਿਆਂ ਲਈ ਓਟ ਹਨ। |
19
|
ਉਹ ਨੇ ਚੰਦ ਨੂੰ ਥਿੱਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ। |
20
|
ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਬਣਚਰ ਦਬੀਂ ਪੈਰੀਂ ਨਿੱਕਲਦੇ ਹਨ। |
21
|
ਜੁਆਨ ਬਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ, |
22
|
ਸੂਰਜ ਚੜ੍ਹਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚਾ ਜਾ ਬਹਿੰਦੇ ਹਨ। |
23
|
ਇਨਸਾਨ ਆਪਣੇ ਕੰਮ ਧੰਧੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।। |
24
|
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੈਂ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ! |
25
|
ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ ਨਿੱਕੇ ਤੇ ਵੱਡੇ ਵੱਡੇ ਜੀਵ ਹਨ! |
26
|
ਉੱਥੇ ਜਹਾਜ਼ ਚੱਲਦੇ ਹਨ, ਅਤੇ ਤੈਂ ਲਿਵਯਾਥਾਨ ਨੂੰ ਉਹ ਦੇ ਵਿੱਚ ਖੇਡਣ ਲਈ ਰਚਿਆ।। |
27
|
ਏਹ ਸਾਰੇ ਤੇਰੀ ਉਡੀਕ ਵਿੱਚ ਹਨ, ਭਈ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ। |
28
|
ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ। |
29
|
ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ। |
30
|
ਤੂੰ ਆਪਣਾ ਆਤਮਾ ਘੱਲਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜਮੀਨ ਨੂੰ ਨਵਾਂ ਬਣਾ ਦਿੰਦਾ ਹੈਂ। |
31
|
ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, - |
32
|
ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੱਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ! |
33
|
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ! |
34
|
ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ। |
35
|
ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।। |
Psalms 104:25 Punjabi Language Bible Words basic statistical display
COMING SOON ...