Bible Languages

Indian Language Bible Word Collections

Bible Versions

Books

Psalms Chapters

Psalms 105 Verses

Bible Versions

Books

Psalms Chapters

Psalms 105 Verses

1 ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
2 ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ ਕੰਮਾਂ ਉੱਤੇ ਧਿਆਨ ਕਰੋ
3 ਉਹ ਦੇ ਪਵਿੱਤਰ ਨਾਮ ਵਿੱਚ ਫ਼ਖਰ ਕਰੋ, ਯਹੋਵਾਹ ਦੇ ਤਾਲਿਬਾਂ ਦੇ ਮਨ ਅਨੰਦ ਹੋਣ!
4 ਯਹੋਵਾਹ ਤੇ ਉਹ ਦੇ ਸਮਰਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
5 ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅੰਚਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ।
6 ਹੇ ਉਹ ਦੇ ਦਾਸ ਅਬਰਾਹਾਮ ਦੀ ਨਸਲ, ਹੇ ਯਾਕੂਬ ਵੰਸੀਓ, ਉਹ ਦੇ ਚੁਣੇ ਹੋਏ ਲੋਕੋ,
7 ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਉਂ ਹਨ!
8 ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
9 ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸੌਂਹ ਨੂੰ,
10 ਅਤੇ ਉਹ ਦੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,
11 ਅਤੇ ਆਖਿਆ, ਮੈਂ ਕਨਾਨ ਦਾ ਦੇਸ ਤੈਨੂੰ ਦਿਆਂਗਾ, ਏਹ ਤੁਹਾਡੀ ਮਿਲਖ ਦਾ ਹਿੱਸਾ ਹੈ,
12 ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,
13 ਅਤੇ ਓਹ ਕੌਮ ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
14 ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰੇ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, -
15 ਭਈ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!
16 ਤਾਂ ਉਹ ਨੇ ਧਰਤੀ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
17 ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਘੱਲਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
18 ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
19 ਉਸ ਵੇਲੇ ਤੀਕ ਭਈ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।
20 ਰਾਜੇ ਨੇ ਹੁਕਮ ਘੱਲ ਕੇ ਉਹ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਅਜ਼ਾਦ ਕੀਤਾ।
21 ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ ਦਾ ਹਾਕਮ ਠਹਿਰਾਇਆ,
22 ਭਈ ਉਹ ਆਪਣੀ ਮਰਜ਼ੀ ਨਾਲ ਉਹ ਦੇ ਸਰਦਾਰਾਂ ਨੂੰ ਬੰਨ੍ਹ ਲਵੇ ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।।
23 ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
24 ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
25 ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਭਈ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।।
26 ਉਹ ਨੇ ਆਪਣੇ ਦਾਸ ਮੂਸਾ ਨੂੰ ਘੱਲਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
27 ਓਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ ਕੰਮ ਵਿਖਾਏ।
28 ਉਹ ਨੇ ਅਨ੍ਹੇਰਾ ਘੱਲਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਓਹ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
29 ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
30 ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਭੀ!
31 ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂਆਂ ਵੀ।
32 ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
33 ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹਜੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
34 ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
35 ਓਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੇ ਜ਼ਮੀਨ ਦੇ ਫਲ ਵੀ ਖਾ ਲਏ।
36 ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਜੇਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।
37 ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਓਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।
38 ਮਿਸਰੀ ਓਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਓਹਨਾਂ ਦਾ ਭੈ ਉਨ੍ਹਾਂ ਉੱਤੇ ਆ ਪਿਆ ਸੀ।
39 ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।
40 ਓਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਓਹਨਾਂ ਨੂੰ ਸੁਰਗੀ ਰੋਟੀ ਨਾਲ ਰਜਾਇਆ।
41 ਉਹ ਨੇ ਚਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਙੁ ਵਗ ਤੁਰੇ,
42 ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
43 ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣਿਆਂ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।
44 ਉਹ ਨੇ ਓਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਓਹਨਾਂ ਨੂੰ ਮਿਲਖ ਵਿੱਚ ਦਿੱਤੀ,
45 ਭਈ ਓਹ ਉਹ ਦੀਆਂ ਬਿਧੀਆਂ ਦੀ ਪਾਲਨਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।।

Psalms 105:16 Punjabi Language Bible Words basic statistical display

COMING SOON ...

×

Alert

×