1
|
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ! |
2
|
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ ਕੰਮਾਂ ਉੱਤੇ ਧਿਆਨ ਕਰੋ |
3
|
ਉਹ ਦੇ ਪਵਿੱਤਰ ਨਾਮ ਵਿੱਚ ਫ਼ਖਰ ਕਰੋ, ਯਹੋਵਾਹ ਦੇ ਤਾਲਿਬਾਂ ਦੇ ਮਨ ਅਨੰਦ ਹੋਣ! |
4
|
ਯਹੋਵਾਹ ਤੇ ਉਹ ਦੇ ਸਮਰਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। |
5
|
ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅੰਚਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ। |
6
|
ਹੇ ਉਹ ਦੇ ਦਾਸ ਅਬਰਾਹਾਮ ਦੀ ਨਸਲ, ਹੇ ਯਾਕੂਬ ਵੰਸੀਓ, ਉਹ ਦੇ ਚੁਣੇ ਹੋਏ ਲੋਕੋ, |
7
|
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਉਂ ਹਨ! |
8
|
ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, |
9
|
ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸੌਂਹ ਨੂੰ, |
10
|
ਅਤੇ ਉਹ ਦੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ, |
11
|
ਅਤੇ ਆਖਿਆ, ਮੈਂ ਕਨਾਨ ਦਾ ਦੇਸ ਤੈਨੂੰ ਦਿਆਂਗਾ, ਏਹ ਤੁਹਾਡੀ ਮਿਲਖ ਦਾ ਹਿੱਸਾ ਹੈ, |
12
|
ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ, |
13
|
ਅਤੇ ਓਹ ਕੌਮ ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ। |
14
|
ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰੇ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, - |
15
|
ਭਈ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ! |
16
|
ਤਾਂ ਉਹ ਨੇ ਧਰਤੀ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ। |
17
|
ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਘੱਲਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ। |
18
|
ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ, |
19
|
ਉਸ ਵੇਲੇ ਤੀਕ ਭਈ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ। |
20
|
ਰਾਜੇ ਨੇ ਹੁਕਮ ਘੱਲ ਕੇ ਉਹ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਅਜ਼ਾਦ ਕੀਤਾ। |
21
|
ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ ਦਾ ਹਾਕਮ ਠਹਿਰਾਇਆ, |
22
|
ਭਈ ਉਹ ਆਪਣੀ ਮਰਜ਼ੀ ਨਾਲ ਉਹ ਦੇ ਸਰਦਾਰਾਂ ਨੂੰ ਬੰਨ੍ਹ ਲਵੇ ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।। |
23
|
ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ। |
24
|
ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ। |
25
|
ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਭਈ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।। |
26
|
ਉਹ ਨੇ ਆਪਣੇ ਦਾਸ ਮੂਸਾ ਨੂੰ ਘੱਲਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ। |
27
|
ਓਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ ਕੰਮ ਵਿਖਾਏ। |
28
|
ਉਹ ਨੇ ਅਨ੍ਹੇਰਾ ਘੱਲਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਓਹ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ। |
29
|
ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ। |
30
|
ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਭੀ! |
31
|
ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂਆਂ ਵੀ। |
32
|
ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ। |
33
|
ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹਜੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ। |
34
|
ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ। |
35
|
ਓਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੇ ਜ਼ਮੀਨ ਦੇ ਫਲ ਵੀ ਖਾ ਲਏ। |
36
|
ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਜੇਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ। |
37
|
ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਓਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ। |
38
|
ਮਿਸਰੀ ਓਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਓਹਨਾਂ ਦਾ ਭੈ ਉਨ੍ਹਾਂ ਉੱਤੇ ਆ ਪਿਆ ਸੀ। |
39
|
ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ। |
40
|
ਓਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਓਹਨਾਂ ਨੂੰ ਸੁਰਗੀ ਰੋਟੀ ਨਾਲ ਰਜਾਇਆ। |
41
|
ਉਹ ਨੇ ਚਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਙੁ ਵਗ ਤੁਰੇ, |
42
|
ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ। |
43
|
ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣਿਆਂ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ। |
44
|
ਉਹ ਨੇ ਓਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਓਹਨਾਂ ਨੂੰ ਮਿਲਖ ਵਿੱਚ ਦਿੱਤੀ, |
45
|
ਭਈ ਓਹ ਉਹ ਦੀਆਂ ਬਿਧੀਆਂ ਦੀ ਪਾਲਨਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।। |
Psalms 105:3 Punjabi Language Bible Words basic statistical display
COMING SOON ...