1
|
ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ! |
2
|
ਯਹੋਵਾਹ ਦੇ ਛੁਡਾਏ ਹੋਏ ਏਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ। |
3
|
ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਚੜ੍ਹਦਿਓਂ, ਲਹਿੰਦਿਓਂ, ਉੱਤਰੋਂ ਤੇ ਦੱਖਣੋਂ।। |
4
|
ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ। |
5
|
ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ। |
6
|
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ। |
7
|
ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਭਈ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚਲੇ ਜਾਣ। |
8
|
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! |
9
|
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।। |
10
|
ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁਖ ਤੇ ਲੋਹੇ ਨਾਲ ਜਕੜੇ ਹੋਏ ਸਨ, |
11
|
ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੀ ਸਲਾਹ ਨੂੰ ਤੁੱਛ ਜਾਤਾ, |
12
|
ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ, |
13
|
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ। |
14
|
ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ। |
15
|
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! |
16
|
ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ ਟੋਟੇ ਕਰ ਦਿੱਤੇ।। |
17
|
ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁਖ ਭੋਗਦੇ ਹਨ, |
18
|
ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਅੱਪੜਦੇ ਹਨ। |
19
|
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ। |
20
|
ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ। |
21
|
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! |
22
|
ਓਹ ਧੰਨਵਾਦ ਦੇ ਬਲੀਦਾਨ ਚੜ੍ਹਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।। |
23
|
ਜਿਹੜੇ ਜਹਾਜ਼ਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ, |
24
|
ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੁੰਘਿਆਈ ਵਿੱਚ ਵੇਖਦੇ ਹਨ। |
25
|
ਉਹ ਹੁਕਮ ਦੇ ਕੇ ਤੁਫ਼ਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ। |
26
|
ਓਹ ਅਕਾਸ਼ ਤੀਕੁਰ ਚੜ੍ਹ ਜਾਂਦੇ, ਓਹ ਡੁੰਘਾਣ ਵਿੱਚ ਆ ਪੈਂਦੇ ਹਨ, ਉਨ੍ਹਾਂ ਦਾ ਜੀ ਦੁਖ ਦੇ ਕਾਰਨ ਢਲ ਜਾਂਦਾ ਹੈ, |
27
|
ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਙੁ ਡਿੱਗਦੇ ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ। |
28
|
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ। |
29
|
ਉਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ। |
30
|
ਤਾਂ ਓਹ ਉਸ ਦੇ ਥਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪੁਚਾ ਦਿੰਦਾ ਹੈ। |
31
|
ਕਾਸ਼ ਕਿ ਓਹ ਯਹੋਵਾਹ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! |
32
|
ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।। |
33
|
ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ, |
34
|
ਉਸ ਦੇ ਵਾਸੀਆਂ ਦੀ ਬੁਰਿਆਈ ਦੇ ਕਾਰਨ ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ। |
35
|
ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ, |
36
|
ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਭਈ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ, |
37
|
ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ। |
38
|
ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ। |
39
|
ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ। |
40
|
ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ। ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ। |
41
|
ਪਰ ਉਹ ਕੰਗਾਲ ਨੂੰ ਦੁਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ। |
42
|
ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ। |
43
|
ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।। |
Psalms 107:13 Punjabi Language Bible Words basic statistical display
COMING SOON ...