1
|
ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ! |
2
|
ਹੇ ਸਤਾਰ ਤੇ ਬਰਬਤ, ਜਾਗੋ, ਮੈਂ ਫ਼ਜਰ ਨੂੰ ਵੀ ਜਗਾ ਦਿਆਂਗਾ! |
3
|
ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ। |
4
|
ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ! |
5
|
ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।। |
6
|
ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇਹ। |
7
|
ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ। |
8
|
ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ, |
9
|
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫਲਿਸਤ ਉੱਤੇ ਮੈਂ ਨਾਰਾ ਮਾਰਾਂਗਾ।। |
10
|
ਕੌਣ ਮੈਨੂੰ ਉਸ ਫਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੀਕ ਮੇਰੀ ਅਗਵਾਈ ਕਰੇਗਾ |
11
|
ਹੇ ਪਰਮੇਸ਼ੁਰ, ਕੀ ਤੈਂ ਸਾਨੂੰ ਤਿਆਗ ਨਹੀਂ ਦਿੱਤਾ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾॽ |
12
|
ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ। |
13
|
ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।। |
Psalms 108:1 Punjabi Language Bible Words basic statistical display
COMING SOON ...