1
|
ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹੁ, |
2
|
ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲ੍ਹਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ। |
3
|
ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ। |
4
|
ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ। |
5
|
ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ।। |
6
|
ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜਾ ਰਹੇ! |
7
|
ਆਪਣੇ ਨਿਆਉਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ! |
8
|
ਉਹ ਦੇ ਦਿਨ ਥੋੜੇ ਹੋਣ, ਉਹ ਦਾ ਹੁੱਦਾ ਕੋਈ ਹੋਰ ਲਵੇ! |
9
|
ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਤੀਵੀਂ ਰੰਡੀ ਹੋ ਜਾਵੇ! |
10
|
ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਂਵਾਂ ਤੋਂ ਦੂਰ ਟੁੱਕਰ ਲੱਭਣ! |
11
|
ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ! |
12
|
ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ! |
13
|
ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਓਹਨਾਂ ਦਾ ਨਾਉਂ ਮਿਟਾਇਆ ਜਾਵੇ! |
14
|
ਉਹ ਦੇ ਪਿਉ ਦਾਦਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ! |
15
|
ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਭਈ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ, |
16
|
ਕਿਉਂਕਿ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ, |
17
|
ਹਾਂ ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ, |
18
|
ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਙੁ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਙੁ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਙੁ ਸਮਾਈ ਹੋਈ ਸੀ। |
19
|
ਉਹ ਉਸ ਲਈ ਉਸ ਲੀੜੇ ਵਾਂਙੁ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਙੁ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ! |
20
|
ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ! |
21
|
ਪਰ ਤੂੰ, ਹੇ ਪ੍ਰਭੁ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ, |
22
|
ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ। |
23
|
ਮੈਂ ਢਲਦੀ ਛਾਂ ਵਾਂਙੁ ਜਾਂਦਾ ਰਿਹਾ, ਮੈਂ ਸਲਾ ਵਾਂਙੁ ਝਾੜਿਆ ਜਾਂਦਾ, |
24
|
ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿਸਾ ਹੋ ਗਿਆ ਹੈ। |
25
|
ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ। |
26
|
ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ! ਆਪਣੀ ਦਯਾ ਅਨੁਸਾਰ ਮੈਨੂੰ ਬਚਾ, |
27
|
ਭਈ ਓਹ ਜਾਣਨ ਕਿ ਏਹ ਤੇਰਾ ਹੀ ਹੱਥ ਹੈ, ਅਤੇ ਤੈਂ, ਹੇ ਯਹੋਵਾਹ, ਏਹ ਕੀਤਾ ਹੈ। |
28
|
ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇਹ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ! |
29
|
ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਙੁ ਕੱਜਣ! |
30
|
ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਸ ਦੀ ਉਸਤਤ ਕਰਾਂਗਾ। |
31
|
ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜਾ ਰਹੇਗਾ, ਭਈ ਉਹ ਦੀ ਜਾਨ ਦੇ ਨਿਆਉਂਕਾਰਾਂ ਤੋਂ ਬਚਾਵੇ।। |
Psalms 109:19 Punjabi Language Bible Words basic statistical display
COMING SOON ...