1
|
ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹॽ |
2
|
ਵੇਖੋ ਤਾਂ, ਦੁਸ਼ਟ ਧਣੁਖ ਨੂੰ ਝੁਕਾਉਂਦੇ ਹਨ, ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ, ਭਈ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। |
3
|
ਜੇ ਨੀਂਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇॽ।। |
4
|
ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ। |
5
|
ਯਹੋਵਾਹ ਧਰਮੀ ਨੂੰ ਜਾਚਦਾ ਹੈ, ਪਰ ਦੁਸ਼ਟ ਅਰ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। |
6
|
ਓਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ |
7
|
ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।। |
Psalms 11:1 Punjabi Language Bible Words basic statistical display
COMING SOON ...