1
|
ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। |
2
|
ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। |
3
|
ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। |
4
|
ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ। |
5
|
ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ, |
6
|
ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸ਼ਾਂ ਵਿੱਚ ਵਿੰਨ੍ਹ ਸੁੱਟੇਗਾ। |
7
|
ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।। |
Psalms 110:3 Punjabi Language Bible Words basic statistical display
COMING SOON ...