Bible Languages

Indian Language Bible Word Collections

Bible Versions

Books

Psalms Chapters

Psalms 112 Verses

Bible Versions

Books

Psalms Chapters

Psalms 112 Verses

1 ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
2 ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਂਰਾ ਦੀ ਪੀੜ੍ਹੀ ਮੁਬਾਰਕ ਹੋਵੇਗੀ।
3 ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।
4 ਸਚਿਆਂਰਾਂ ਲਈ ਅਨ੍ਹੇਰੇ ਵਿੱਚੋਂ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ।
5 ਉਸ ਮਨੁੱਖ ਦਾ ਭਲਾ ਹੁੰਦਾ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
6 ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
7 ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
8 ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
9 ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
10 ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।।

Psalms 112:5 Punjabi Language Bible Words basic statistical display

COMING SOON ...

×

Alert

×