1
|
ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! |
2
|
ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ! |
3
|
ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ! |
4
|
ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। |
5
|
ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈॽ ਜਿਹੜਾ ਉਚਿਆਈ ਤੇ ਵੱਸਦਾ ਹੈ, |
6
|
ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ, |
7
|
ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ, |
8
|
ਭਈ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ। |
9
|
ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।। |
Psalms 113:9 Punjabi Language Bible Words basic statistical display
COMING SOON ...