Bible Languages

Indian Language Bible Word Collections

Bible Versions

Books

Psalms Chapters

Psalms 115 Verses

Bible Versions

Books

Psalms Chapters

Psalms 115 Verses

1 ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇਹ!
2 ਕੌਮਾਂ ਕਿਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੋਊॽ
3 ਸਾਡਾ ਪਰਮੇਸ਼ੁਰ ਸੁਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
5 ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
6 ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,
7 ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਦਿੰਦੇ ਹਨ!
8 ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
9 ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।
10 ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ, ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ
11 ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।
12 ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!
13 ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!
14 ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
15 ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।
16 ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤ੍ਰ ਦੇ ਵੰਸ ਨੂੰ ਦਿੱਤੀ ਹੈ।
17 ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।
18 ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗੇ, ਹੁਣ ਤੋਂ ਲੈ ਕੇ ਸਦੀਪਕਾਲ ਤੀਕ। ਹਲਲੂਯਾਹ!।।

Psalms 115:1 Punjabi Language Bible Words basic statistical display

COMING SOON ...

×

Alert

×