1
|
ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ। |
2
|
ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ। |
3
|
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁਖ ਤੇ ਸੋਗ ਮਿਲਿਆ। |
4
|
ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, - ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲੈ! |
5
|
ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ। |
6
|
ਯਹੋਵਾਹ ਭੋਲਿਆਂ ਦੀ ਰੱਛਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ। |
7
|
ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ, |
8
|
ਕਿਉਂ ਜੋ ਤੈਂ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਤੋਂ ਤਿਲਕਣ ਤੋਂ ਛੁਡਾਇਆ ਹੈ। |
9
|
ਮੈਂ ਯਹੋਵਾਹ ਦੇ ਅੱਗੇ ਅੱਗੇ ਜੀਉਂਦਿਆਂ ਦੇ ਦੇਸਾਂ ਵਿੱਚ ਤੁਰਾਂਗਾ। |
10
|
ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ, |
11
|
ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਭਈ ਹਰੇਕ ਆਦਮੀ ਝੂਠਾ ਹੈ। |
12
|
ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ ਮੈਂ ਉਹ ਨੂੰ ਕੀ ਮੋੜ ਕੇ ਦਿਆਂॽ |
13
|
ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਉੱਤੇ ਪੁਕਾਰਾਂਗਾ। |
14
|
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ। |
15
|
ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! |
16
|
ਹੇ ਯਹੋਵਾਹ, ਮੈਂ ਸੱਚ ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ,ਤੇਰੀ ਗੋੱਲੀ ਦਾ ਪੁੱਤ੍ਰ, ਤੈਂ ਤਾਂ ਮੇਰੇ ਬੰਧਨ ਖੋਲ੍ਹੇ ਹਨ। |
17
|
ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। |
18
|
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।। |
Psalms 116:19 Punjabi Language Bible Words basic statistical display
COMING SOON ...