1
|
ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ! |
2
|
ਇਸਰਾਏਲ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ। |
3
|
ਹਾਰੂਨ ਦਾ ਘਰਾਣਾ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ |
4
|
ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਭਈ ਉਹ ਦੀ ਦਯਾ ਸਦੀਪਕ ਹੈ!।। |
5
|
ਮੈਂ ਦੁਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁਲ੍ਹੇ ਥਾਂ ਵਿੱਚ ਰੱਖਿਆ, |
6
|
ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈॽ |
7
|
ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਨਾਂ ਨੂੰ ਵੇਖ ਲਵਾਂਗਾ। |
8
|
ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ। |
9
|
ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।। |
10
|
ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ। |
11
|
ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ। |
12
|
ਉਨ੍ਹਾਂ ਨੇ ਸ਼ਹਿਤ ਦੀਆਂ ਮੱਖੀਆਂ ਵਾਂਙੁ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਙੁ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ |
13
|
ਤੈਂ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ। |
14
|
ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ। |
15
|
ਧਰਮੀਆਂ ਦਿਆਂ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। |
16
|
ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। |
17
|
ਮੈ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਨਣ ਕਰਾਂਗਾ। |
18
|
ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ। |
19
|
ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ। |
20
|
ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।। |
21
|
ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੈਂ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ। |
22
|
ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। |
23
|
ਏਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ। |
24
|
ਏਹ ਦਿਨ ਯਹੋਵਾਹ ਨੇ ਬਣਾਇਆ ਹੈ, ਉਸ ਵਿੱਚ ਅਸੀਂ ਬਾਗ ਬਾਗ ਤੇ ਅਨੰਦ ਹੋਈਏ! |
25
|
ਹੇ ਯਹੋਵਾਹ, ਬਿਨਤੀ ਹੈ, ਬਚਾ ਲੈ, ਹੇ ਯਹੋਵਾਹ, ਬਿਨਤੀ ਹੈ, ਨਿਹਾਲ ਕਰ! |
26
|
ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸਾਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ। |
27
|
ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, - ਜਗਵੇਦੀ ਦੇ ਸਿੰਙਾਂ ਤੀਕ। |
28
|
ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ, ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ। |
29
|
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।। |
Psalms 118:1 Punjabi Language Bible Words basic statistical display
COMING SOON ...