1
|
ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ। |
2
|
ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ। |
3
|
ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ, |
4
|
ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈॽ।। |
5
|
ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ। |
6
|
ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। |
7
|
ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ। |
8
|
ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ। |
Psalms 12:8 Punjabi Language Bible Words basic statistical display
COMING SOON ...