1
|
ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀॽ |
2
|
ਮੇਰੀ ਸਹਾਇਤਾ ਯਹੋਵਾਹ ਤੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। |
3
|
ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖਾ ਨਾ ਉਂਘਲਾਵੇਗਾ, |
4
|
ਵੇਖ, ਇਸਰਾਏਲ ਦਾ ਰਾਖਾ ਨਾ ਉਂਘਲਾਵੇਗਾ ਨਾ ਸੌਵੇਂਗਾ! |
5
|
ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ। |
6
|
ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ। |
7
|
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਛਿਆ ਕਰੇਗਾ, ਉਹ ਤੇਰੀ ਜਾਨ ਦੀ ਰੱਛਿਆ ਕਰੇਗਾ। |
8
|
ਯਹੋਵਾਹ ਤੇਰੇ ਅੰਦਰ ਬਾਹਰ ਆਉਣ ਜਾਣ ਦੀ ਹੁਣ ਤੋਂ ਲੈ ਕੇ ਸਦੀਪ ਕਾਲ ਤੀਕ ਰੱਛਿਆ ਕਰੇਗਾ!।। |
Psalms 121:3 Punjabi Language Bible Words basic statistical display
COMING SOON ...