1
|
ਜੇ ਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇ ਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ। |
2
|
ਤੁਹਾਡਾ ਸਵੇਰ ਦਾ ਉੱਠਣਾ ਤੇ ਅਵੇਰ ਤੀਕ ਬੈਠੇ ਰਹਿਣਾ, ਤੇ ਦੁਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪ੍ਰੀਤਮ ਨੂੰ ਨੀਂਦ ਦਿੰਦਾ ਹੈ।। |
3
|
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਢਿੱਡ ਦਾ ਫਲ ਇੱਕ ਇਨਾਮ ਹੈ, |
4
|
ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜੁਆਨੀ ਦੇ ਪੁੱਤ੍ਰ ਹਨ, - |
5
|
ਧੰਨ ਹੈ ਉਹ ਮਰਦ ਜਿਹ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਅਜੇਹੇ ਸ਼ਰਮਿੰਦੇ ਨਾ ਹੋਣਗੇ ਜਦ ਓਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਨਗੇ!।। |
Psalms 127:1 Punjabi Language Bible Words basic statistical display
COMING SOON ...