Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Psalms Chapters

Psalms 128 Verses

1 ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦਿਆਂ ਰਾਹਾਂ ਉੱਤੇ ਚੱਲਦਾ ਹੈ!
2 ਤੂੰ ਆਪਣੇ ਹੱਥਾਂ ਦੀ ਕਮਾਈ ਜਰੂਰ ਖਾਏਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
3 ਤੇਰੀ ਵਹੁਟੀ ਫਲਦਾਰ ਦਾਖ ਵਾਂਙੁ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਙੁ ਤੇਰੀ ਮੇਜ਼ ਦੇ ਆਲੇ ਦੁਆਲੇ ਹੋਣਗੇ।
4 ਵੇਖੋ, ਉਹ ਮਰਦ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ।
5 ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
6 ਅਤੇ ਆਪਣੇ ਦੋਹਤ੍ਰੇ ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।।
×

Alert

×