1
|
ਹੇ ਯਹੋਵਾਹ, ਡੁੰਘਿਆਈਆਂ ਵਿੱਚੋਂ ਮੈਂ ਤੈਨੂੰ ਪੁਕਾਰਿਆ, |
2
|
ਪ੍ਰਭੁ ਜੀ, ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! |
3
|
ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਪ੍ਰਭੁ ਜੀ, ਕੌਣ ਖੜਾ ਰਹਿ ਸੱਕਦਾॽ |
4
|
ਪਰ ਤੇਰੇ ਕੋਲ ਤਾਂ ਮਾਫ਼ੀ ਹੈ, ਭਈ ਤੇਰਾ ਭੈ ਮੰਨਿਆ ਜਾਵੇ।। |
5
|
ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ। |
6
|
ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਹਾਂ, ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਉੱਨਾ ਹੀ ਵੱਧ ਮੇਰੀ ਜਾਨ ਪ੍ਰਭੁ ਨੂੰ ਉਡੀਕਦੀ ਹੈ। |
7
|
ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਨਿਸਤਾਰਾ ਕਾਫ਼ੀ ਹੈ, |
8
|
ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ, ਨਿਸਤਾਰਾ ਦੇਵੇਗਾ।। |
Psalms 130:5 Punjabi Language Bible Words basic statistical display
COMING SOON ...