Bible Languages

Indian Language Bible Word Collections

Bible Versions

Books

Psalms Chapters

Psalms 132 Verses

Bible Versions

Books

Psalms Chapters

Psalms 132 Verses

1 ਹੇ ਯਹੋਵਾਹ, ਦਾਊਦ ਲਈ ਚੇਤੇ ਰੱਖ, ਉਹ ਦੇ ਸਾਰੇ ਦੁਖ,
2 ਜਿਹ ਨੇ ਯਹੋਵਾਹ ਦੀ ਸੌਂਹ ਖਾਧੀ, ਅਤੇ ਯਾਕੂਬ ਦੇ ਕਾਦਰ ਲਈ ਸੁੱਖਣਾ ਸੁੱਖੀ,
3 ਭਈ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
4 ਨਾ ਆਪਣੀਆਂ ਅੱਖੀਆਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
5 ਜਦ ਤੀਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਕਾਦਰ ਲਈ ਕੋਈ ਡੇਹਰਾ!
6 ਵੇਖੋ,ਅਸਾਂ ਅਫ਼ਰਾਥਾਹ ਵਿੱਚ ਉਹ ਦੀ ਖਬਰ ਸੁਣੀ, ਉਹ ਸਾਨੂੰ ਯਾਅਰ ਦੀ ਰੜ ਵਿੱਚ ਲੱਭ ਪਿਆ।
7 ਅਸੀਂ ਉਹ ਦੇ ਡੇਹਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਕੀ ਅੱਗੇ ਮੱਥਾ ਟੇਕੀਏ।
8 ਹੇ ਯਹੋਵਾਹ, ਉੱਠ, ਆਪਣੇ ਅਰਾਮ ਦੇ ਥਾਂ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
9 ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,
10 ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!
11 ਯਹੋਵਾਹ ਨੇ ਦਾਊਦ ਨਾਲ ਸੱਚੀ ਸੌਂਹ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਭਈ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
12 ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਨਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ ਜੁਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।
13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵੇਸੇਬੇ ਲਈ ਉਹ ਨੂੰ ਪਸੰਦ ਕੀਤਾ।
14 ਏਹ ਸਦਾ ਲਈ ਮੇਰਾ ਵਿਸਰਾਮ ਧਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਏਸ ਨੂੰ ਪਸੰਦ ਜੋ ਕਰ ਲਿਆ ਹੈ।
15 ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
16 ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!
17 ਉੱਥੇ ਮੈਂ ਦਾਊਦ ਲਈ ਇੱਕ ਸਿੰਙ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।
18 ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ।।

Psalms 132:1 Punjabi Language Bible Words basic statistical display

COMING SOON ...

×

Alert

×