1
|
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ। |
2
|
ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ। |
3
|
ਪ੍ਰਭੁਆਂ ਦੇ ਪ੍ਰਭੁ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ। |
4
|
ਉਸੇ ਦਾ ਜੋ ਇਕੱਲਾ ਹੀ ਵੱਡੇ ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
5
|
ਉਸੇ ਦਾ ਜਿਹ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
6
|
ਉਸੇ ਦਾ ਜਿਹ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
7
|
ਉਸੇ ਦਾ ਜਿਹ ਨੇ ਵੱਡੀਆਂ ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਜੋ ਸਦਾ ਦੀ ਹੈ, |
8
|
ਸੂਰਜ ਨੂੰ ਭਈ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਜੋ ਸਦਾ ਦੀ ਹੈ, |
9
|
ਚੰਦਰਮਾ ਤੇ ਤਾਰਿਆਂ ਨੂੰ ਭਈ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਜੋ ਸਦਾ ਦੀ ਹੈ, |
10
|
ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
11
|
ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਜੋ ਸਦਾ ਦੀ ਹੈ, |
12
|
ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਜੋ ਸਦਾ ਦੀ ਹੈ, |
13
|
ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ, |
14
|
ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
15
|
ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
16
|
ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਵਿੱਚ ਲੈ ਤੁਰਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
17
|
ਉਸੇ ਦਾ ਜਿਸ ਵੱਡੇ ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
18
|
ਅਤੇ ਪਰਤਾਪੀ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ, |
19
|
ਅਮੋਰੀਆਂ ਦੇ ਰਾਜੇ ਸੀਹੋਨ ਨੂੰ ਉਹ ਦੀ ਦਯਾ ਜੋ ਸਦਾ ਦੀ ਹੈ, |
20
|
ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਜੋ ਸਦਾ ਦੀ ਹੈ, |
21
|
ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ ਵਿੱਚ ਦੇ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ, |
22
|
ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ ਉਹ ਦੀ ਦਯਾ ਜੋ ਸਦਾ ਦੀ ਹੈ, |
23
|
ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਜੋ ਸਦਾ ਦੀ ਹੈ, |
24
|
ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਜੋ ਸਦਾ ਦੀ ਹੈ, |
25
|
ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ, |
26
|
ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ!।। |
Psalms 136:11 Punjabi Language Bible Words basic statistical display
COMING SOON ...