Bible Languages

Indian Language Bible Word Collections

Bible Versions

Books

Psalms Chapters

Psalms 139 Verses

Bible Versions

Books

Psalms Chapters

Psalms 139 Verses

1 ਹੇ ਯਹੋਵਾਹ, ਤੈਂ ਮੈਨੂੰ ਪਰਖ ਲਿਆ ਤੇ ਜਾਣ ਲਿਆ,
2 ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
3 ਤੂੰ ਮੇਰੇ ਚੱਲਣੇ ਤੇ ਮੇਰੇ ਲੇਟਣੇ ਦੀ ਛਾਨਬੀਨ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
4 ਮੇਰੀ ਜੀਭ ਉੱਤੇ ਤਾਂ ਇੱਕ ਗੱਲ ਵੀ ਨਹੀਂ, - ਵੇਖ ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
5 ਤੈਂ ਮੈਨੂੰ ਅੱਗੋ ਪਿੱਛੋਂ ਘੇਰ ਰੱਖਿਆ ਹੈ, ਤੈਂ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ, -
6 ਇਹ ਗਿਆਨ ਮੇਰੇ ਲਈ ਅਚਰਜ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ! ।।
7 ਮੈਂ ਤੇਰੇ ਆਤਮਾ ਤੋਂ ਕਿੱਧਰ ਜਾਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8 ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
9 ਜੇ ਮੈਂ ਫ਼ਜਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਰ ਵਿੱਚ ਜਾ ਵੱਸਾਂ,
10 ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
11 ਜੇ ਮੈਂ ਆਖਾਂ ਭਈ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦੇ ਗਿਰਦੇ ਦਾ ਚਾਨਣ ਰਾਤ ਹੋ ਜਾਵੇਗਾ,
12 ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ ਦਿਨ ਵਾਂਙੁ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣਾ ਇੱਕੋ ਜਿਹੇ ਹਨ! ।।
13 ਤੈਂ ਤਾਂ ਮੇਰੇ ਅੰਦਰਲੇ ਅੰਗ ਰਚੇ, ਤੈਂ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14 ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ, ਤੇਰੇ ਕੰਮ ਅਚਰਜ ਹਨ, ਅਤੇ ਮੇਰੀ ਜਾਨ ਏਹ ਖੂਬ ਜਾਣਦੀ ਹੈ!
15 ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਂਵਾਂ ਵਿੱਚ ਮੇਰਾ ਕਸੀਦਾ ਕੱਢੀਦਾ ਸੀ।
16 ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਓਹ ਸਭ ਲਿੱਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ ।
17 ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18 ਜੇ ਮੈਂ ਉਨ੍ਹਾਂ ਨੂੰ ਗਿਣਾਂ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।।
19 ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
20 ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
21 ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
22 ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
24 ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ! ।।

Psalms 139:20 Punjabi Language Bible Words basic statistical display

COMING SOON ...

×

Alert

×