1
|
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ, |
2
|
ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ |
3
|
ਓਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ — ਇੱਕ ਵੀ ਨਹੀਂ!।। |
4
|
ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇॽ |
5
|
ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।। |
6
|
ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। |
7
|
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!।। |
Psalms 14:6 Punjabi Language Bible Words basic statistical display
COMING SOON ...