1
|
ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, |
2
|
ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ! |
3
|
ਉਨ੍ਹਾਂ ਨੇ ਨਾਗ ਵਾਂਙੁ ਆਪਣੀਆਂ ਜੀਭਾਂ ਨੂੰ ਤਿੱਖਿਆ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲਾਂ ਦੇ ਹੇਠ ਹੈ! ।। ਸਲਹ ।। |
4
|
ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ! |
5
|
ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ ।। ਸਲਹ ।। |
6
|
ਮੈਂ ਯਹੋਵਾਹ ਨੂੰ ਆਖਿਆ, ਤੂੰ ਹੀ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ! |
7
|
ਹੇ ਪ੍ਰਭੁ ਯਹੋਵਾਹ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਵਿੱਚ ਤੈਂ ਮੇਰੇ ਸਿਰ ਨੂੰ ਕੱਜਿਆ ਹੈ! |
8
|
ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇਹ, ਓਹ ਘੁਮੰਡ ਨਾ ਕਰਨ! ।। ਸਲਹ ।। |
9
|
ਜਿਹੜੇ ਮੇਰੇ ਆਲੇ ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰਾਂ ਨੂੰ ਢੱਕ ਦੇਵੇ! |
10
|
ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਭਈ ਫਿਰ ਨਾ ਉੱਠਣ! |
11
|
ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਹੀ ਦਾ ਸ਼ਿਕਾਰ ਕਰੇ! |
12
|
ਮੈਂ ਜਾਣਦਾ ਹੈਂ ਭਈ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਉਂ ਪੂਰਾ ਕਰੇਗਾ। |
13
|
ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।। |
Psalms 140:1 Punjabi Language Bible Words basic statistical display
COMING SOON ...