1
|
ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ |
2
|
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ ਹੋਵੇ। |
3
|
ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਦੇ ਦਰ ਉੱਤੇ ਰਾਖਾ ਰੱਖ! |
4
|
ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ, ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇਹ |
5
|
ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, - ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਵੀ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।। |
6
|
ਉਨ੍ਹਾਂ ਦੇ ਨਿਆਈ ਚਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਭਈ ਓਹ ਮਿੱਠੀਆ ਹਨ। |
7
|
ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਤੇ ਖਿੰਡਾਈਆਂ ਗਈਆਂ। |
8
|
ਹੇ ਪ੍ਰਭੁ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ! |
9
|
ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ! |
10
|
ਦੁਸ਼ਟ ਆਪਣੇ ਹੀ ਜਾਲਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਵਾਂ! ।। |
Psalms 141:10 Punjabi Language Bible Words basic statistical display
COMING SOON ...