1
|
ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! |
2
|
ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।। |
3
|
ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! |
4
|
ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, |
5
|
ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! |
6
|
ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ, |
7
|
ਭਈ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀ ਦੇਣ, |
8
|
ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, |
9
|
ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ, - ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।। |
Psalms 149:6 Punjabi Language Bible Words basic statistical display
COMING SOON ...