1
|
ਹੇ ਪਰਮੇਸ਼ੁਰ, ਮੇਰੀ ਰੱਛਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ। |
2
|
ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੁ ਹੈਂ, ਤੈਥੋਂ ਪਰੇ ਮੇਰੀ ਕਿਤੇ ਭਲਿਆਈ ਨਹੀਂ। |
3
|
ਸੰਤ ਜਿਹੜੇ ਧਰਤੀ ਉੱਤੇ ਹਨ ਅਤੇ ਪਤਵੰਤ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੈ। |
4
|
ਜਿਹੜੇ ਦੂਜੇ ਦੇ ਮਗਰ ਭੱਜਦੇ ਹਨ ਉਨ੍ਹਾਂ ਦੇ ਗ਼ਮ ਵਧ ਜਾਣਗੇ। ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲਾਂ ਤੇ ਉਨ੍ਹਾਂ ਦੇ ਨਾਉਂ ਲਿਆਵਾਂਗਾ। |
5
|
ਯਹੋਵਾਹ ਮੇਰੇ ਵਿਰਸੇ ਦਾ ਅਰ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। |
6
|
ਮਨ ਭਾਉਂਦੇ ਥਾਂਵਾਂ ਵਿੱਚ ਮੇਰੇ ਲਈ ਜਰੀਬ ਪਈ, ਮੈਨੂੰ ਤਾਂ ਬਹੁਤ ਚੰਗਾ ਅਧਕਾਰ ਮਿਲਿਆ ਹੈ।। |
7
|
ਮੈਂ ਯਹੋਵਾਹ ਨੂੰ ਮੁਬਾਰਕ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਵੇਲੇ ਮੇਰੇ ਗੁਰਦੇ ਮੈਨੂੰ ਸਿਖਲਾਉਂਦੇ ਹਨ। |
8
|
ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। |
9
|
ਇਸ ਕਰਕੇ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, |
10
|
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਗੋਰ ਵੇਖਣ ਦੇਵੇਂਗਾ। |
11
|
ਤੂੰ ਮੈਨੂੰ ਜੀਉਣ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹੁੰਦੀਆਂ ਹਨ।। |
Psalms 16:1 Punjabi Language Bible Words basic statistical display
COMING SOON ...