1
|
ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਨਣ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ |
2
|
ਦਿਨ ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ। |
3
|
ਉਨ੍ਹਾਂ ਦੀ ਨਾ ਕੋਈ ਬੋਲੀ ਹੈ ਨਾ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। |
4
|
ਸਾਰੀ ਧਰਤੀ ਵਿੱਚ ਉਨ੍ਹਾਂ ਦੀ ਤਾਰ ਪਹੁੰਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਲਾਇਆ ਹੈ, |
5
|
ਜਿਹੜਾ ਲਾੜੇ ਵਾਂਙੁ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ। ਅਤੇ ਸੂਰਮੇ ਵਾਂਙੁ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ। |
6
|
ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੀਕੁਰ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।। |
7
|
ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। |
8
|
ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। |
9
|
ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ ਧਰਮ ਹਨ। |
10
|
ਓਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨ ਭਾਉਂਦੇ ਹਨ।। ਅਤੇ ਸ਼ਹਿਤ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।। |
11
|
ਨਾਲੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਅਰ ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।। |
12
|
ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈॽ ਤੂੰ ਮੈਨੂੰ ਗੁੱਝੇ ਪਾਪਾਂ ਤੋਂ ਬਰੀ ਕਰ, |
13
|
ਨਾਲੇ ਆਪਣੇ ਦਾਸ ਨੂੰ ਹੰਕਾਰਾਂ ਤੋਂ ਰੋਕ ਰੱਖ, ਓਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਉਤਰਾਂਗਾ, ਅਤੇ ਵੱਡੇ ਅਪਰਾਧ ਤੋਂ ਬਰੀ ਠਹਿਰਾਂਗਾ। |
14
|
ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਜੋਗ ਹੋਵੇ।। |
Psalms 19:8 Punjabi Language Bible Words basic statistical display
COMING SOON ...