1
|
ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦੇ ਨਾਮ ਤੈਨੂੰ ਉੱਚਿਆਂ ਕਰੇ। |
2
|
ਉਹ ਪਵਿੱਤਰ ਅਸਥਾਨ ਤੋਂ ਤੇਰੀ ਸਹਾਇਤਾ ਘੱਲੇ, ਅਤੇ ਸੀਯੋਨ ਤੋਂ ਤੈਨੂੰ ਸਮ੍ਹਾਲੇ, |
3
|
ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ।। ਸਲਹ।। |
4
|
ਉਹ ਤੇਰੇ ਮਨੋਰਥ ਅਨੁਸਾਰ ਤੈਨੂੰ ਦੇਵੇ, ਅਤੇ ਤੇਰੇ ਸਾਰੇ ਮੱਤੇ ਨੂੰ ਪੂਰਾ ਕਰੇ। |
5
|
ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।। |
6
|
ਹੁਣ ਮੈਂ ਜਾਤਾ ਭਈ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸੁਰਗੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ। |
7
|
ਕੋਈ ਰੱਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ। |
8
|
ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖਲੋ ਗਏ ਹਾਂ। |
9
|
ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇਵੇ!।। |
Psalms 20:1 Punjabi Language Bible Words basic statistical display
COMING SOON ...