Bible Languages

Indian Language Bible Word Collections

Bible Versions

Books

Psalms Chapters

Psalms 25 Verses

Bible Versions

Books

Psalms Chapters

Psalms 25 Verses

1 ਹੇ ਯਹੋਵਾਹ, ਮੈਂ ਆਪਣਾ ਜੀ ਤੇਰੀ ਵੱਲ ਚੁੱਕਦਾ ਹਾਂ।
2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇਹ।
3 ਜਿੰਨੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ।।
4 ਹੇ ਯਹੋਵਾਹ ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਾਲ।
5 ਆਪਣੀ ਸਚਿਆਈ ਵਿੱਚ ਮੇਰੀ ਅਗਵਾਈ ਕਰ ਅਤੇ ਮੈਨੂੰ ਸਿਖਾਲ, ਕਿਉਂ ਜੋ ਤੂੰ ਮੇਰਾ ਮੁਕਤੀ ਦਾਤਾ ਪਰਮੇਸ਼ੁਰ ਹੈਂ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6 ਹੇ ਯਹੋਵਾਹ, ਆਪਣੀਆਂ ਦਿਆਲਗੀਆਂ ਅਰ ਦਯਾਂ ਨੂੰ ਚੇਤੇ ਰੱਖ, ਓਹ ਤਾਂ ਆਦ ਤੋਂ ਹਨ।
7 ਮੇਰੀ ਜੁਆਨੀ ਦੇ ਪਾਪਾਂ ਅਤੇ ਮੇਰੇ ਅਪਰਾਧਾਂ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਿਆਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।।
8 ਯਹੋਵਾਹ ਭਲਾ ਅਰ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਰਾਹ ਦੇ ਵਿਖੇ ਸਿਖਾਲੇਗਾ।
9 ਉਹ ਮਸਕੀਨਾਂ ਦੀ ਅਗਵਾਈ ਨਿਆਉਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10 ਯਹੋਵਾਹ ਦੇ ਨੇਮ ਅਰ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ, ਦਯਾ ਅਤੇ ਸਚਿਆਈ ਦੇ ਹਨ।
11 ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।।
12 ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈॽ ਉਹ ਉਸ ਦੇ ਲਈ ਚੁਣੇ ਹੋਏ ਰਾਹ ਵਿੱਚ ਉਸ ਨੂੰ ਸਿਖਾਲੇਗਾ।
13 ਉਸ ਦਾ ਜੀ ਸੁਖੀ ਵੱਸੇਗਾ, ਅਤੇ ਉਸ ਦਾ ਵੰਸ ਧਰਤੀ ਦਾ ਵਾਰਸ ਹੋਵੇਗਾ
14 ਯਹੋਵਾਹ ਦਾ ਭੇਤ ਉਸ ਦੇ ਭੈ ਮੰਨਣ ਵਾਲਿਆ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15 ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਭਈ ਉਹ ਮੇਰੇ ਪੈਰਾਂ ਨੂੰ ਜਾਲ ਵਿੱਚੋਂ ਕੱਢ ਲਵੇ।
16 ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਰ ਦੁਖੀ ਹਾਂ।
17 ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਭੈਜਲਾਂ ਤੋਂ ਮੈਨੂੰ ਬਾਹਰ ਕੱਢ।
18 ਮੇਰੇ ਦੁਖ ਅਰ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19 ਮੇਰੇ ਵੈਰੀਆਂ ਨੂੰ ਵੇਖ ਭਈ ਓਹ ਬਾਹਲੇ ਹਨ, ਅਤੇ ਓਹ ਬਦੋ ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20 ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
21 ਖਰਿਆਈ ਅਰ ਸਿੱਧਿਆਈ ਮੇਰੀ ਰੱਛਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
22 ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਭੈਜਲਾਂ ਤੋਂ ਛੁਟਕਾਰਾ ਦੇਹ!।।

Psalms 25:1 Punjabi Language Bible Words basic statistical display

COMING SOON ...

×

Alert

×