1
|
ਹੇ ਪਰਮੇਸ਼ੁਰ ਦੇ ਪੁੱਤ੍ਰੋ, ਮੰਨੋ, ਮਹਿਮਾ ਅਰ ਸਮਰੱਥਾ ਯਹੋਵਾਹ ਦੀ ਮੰਨੋ। |
2
|
ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।। |
3
|
ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਾਤਸ਼ਾਹ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਦੇ ਉੱਤੇ ਹੈ। |
4
|
ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ। |
5
|
ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦਿਆਂ ਦਿਆਰਾਂ ਨੂੰ ਤੋੜ ਸੁੱਟਦਾ ਹੈ! |
6
|
ਉਹ ਉਨ੍ਹਾਂ ਨੂੰ ਵੱਛੇ ਵਾਂਙੁ, ਲਬਾਨੋਨ ਅਰ ਸਿਰਯੋਨ ਨੂੰ ਜੰਗਲੀ ਵੱਛੇ ਵਾਂਙੁ ਕੁਦਾਉਂਦਾ ਹੈ, |
7
|
ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਵਿੱਚ ਪਾਟਦੀ ਹੈ, |
8
|
ਯਹੋਵਾਹ ਦੀ ਅਵਾਜ਼ ਉਜਾੜ ਨੂੰ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ! |
9
|
ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ ਮਹਿਮਾ! ।। |
10
|
ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।। |
11
|
ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।। |
Psalms 29:1 Punjabi Language Bible Words basic statistical display
COMING SOON ...