1
|
ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ। |
2
|
ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਾਜਾ ਕੇ ਉਹ ਦੀ ਉਸਤਤ ਗਾਓ। |
3
|
ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਨ ਨਾਲ ਵਜਾਓ।। |
4
|
ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। |
5
|
ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। |
6
|
ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਨ੍ਹਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ। |
7
|
ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇੱਕਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ। |
8
|
ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ, |
9
|
ਕਿਉਂ ਜੋ ਉਸ ਨੇ ਆਖਿਆ ਤਾਂ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ। |
10
|
ਯਹੋਵਾਹ ਕੌਮਾਂ ਦੀ ਸਲਾਹ ਨੂੰ ਅਵਿਰਥਾ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਅਕਾਰਥ ਕਰ ਦਿੰਦਾ ਹੈ। |
11
|
ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓ ਪੀੜ੍ਹੀ।। |
12
|
ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! |
13
|
ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ। |
14
|
ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ। |
15
|
ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ। |
16
|
ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸੱਕਦਾ ਹੈ। |
17
|
ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।। |
18
|
ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, |
19
|
ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ। |
20
|
ਸਾਡਾ ਜੀ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ। |
21
|
ਸਾਡਾ ਮਨ ਤਾਂ ਉਸ ਵਿੱਚ ਅਨੰਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ। |
22
|
ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।। |
Psalms 33:1 Punjabi Language Bible Words basic statistical display
COMING SOON ...