1
|
ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। |
2
|
ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਮਸਕੀਨ ਸੁਣ ਕੇ ਅਨੰਦ ਹੋਣਗੇ। |
3
|
ਮੇਰੇ ਨਾਲ ਰਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਸਲਾਹੀਏ।। |
4
|
ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰਿਆਂ ਸਭਨਾਂ ਭੈਜਲਾਂ ਤੋਂ ਮੈਨੂੰ ਛੁਡਾਇਆ। |
5
|
ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉੱਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। |
6
|
ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦਿਆਂ ਸਾਰਿਆਂ ਦੁਖਾਂ ਤੋਂ ਉਹ ਨੂੰ ਬਚਾਇਆ। |
7
|
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆਂ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। |
8
|
ਚੱਖੋ ਤੇ ਵੇਖੋ ਭਈ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ। |
9
|
ਹੇ ਯਹੋਵਾਹ ਦੇ ਸੰਤੋਂ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਥੁੜ ਨਹੀਂ। |
10
|
ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਥੁੜ ਨਹੀਂ ਹੋਵੇਗੀ।। |
11
|
ਬੱਚਿਓ, ਆਓ, ਮੇਰੀ ਸੁਣੋ, ਅਤੇ ਮੈਂ ਤੁਹਾਨੂੰ ਯਹੋਵਾਹ ਦਾ ਭੈ ਸਿਖਾਵਾਂਗਾ। |
12
|
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਬਹੁਤ ਦਿਨ ਚਾਹੁੰਦਾ ਹੈ ਤਾਂਕਿ ਭਲਿਆਈ ਵੇਖੇॽ |
13
|
ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਮਕਰ ਬੋਲਣ ਤੋਂ ਰੋਕ ਰੱਖ। |
14
|
ਬਦੀ ਤੋਂ ਹਟ ਜਾਹ ਅਤੇ ਨੇਕੀ ਕਰ, ਮੇਲ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ। |
15
|
ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। |
16
|
ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਭਈ ਉਨ੍ਹਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। |
17
|
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਨ੍ਹਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। |
18
|
ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ। |
19
|
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ |
20
|
ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ। |
21
|
ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਦੇ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ। |
22
|
ਯਹੋਵਾਹ ਆਪਣੇ ਸੇਵਕਾਂ ਦੀ ਜਾਨ ਦਾ ਮੁੱਲ ਦਿੰਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਦੋਸ਼ੀ ਨਹੀਂ ਠਹਿਰੇਗਾ।। |
Psalms 34:18 Punjabi Language Bible Words basic statistical display
COMING SOON ...