1
|
ਹੇ ਯਹੋਵਾਹ, ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇਹ, ਅਤੇ ਨਾ ਆਪਣੇ ਤੱਤੇ ਕੋਪ ਨਾਲ ਮੈਨੂੰ ਤਾੜ! |
2
|
ਤੇਰੇ ਤੀਰ ਮੇਰੇ ਵਿੱਚ ਆ ਧਸੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ। |
3
|
ਤੇਰੇ ਗਜ਼ਬ ਦੇ ਕਾਰਨ ਮੇਰੇ ਸਰੀਰ ਵਿੱਚ ਤੁੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁਖ ਹੈ, |
4
|
ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਙੁ ਓਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ। |
5
|
ਮੇਰੇ ਮੂਰਖਪੁਣੇ ਦੇ ਕਾਰਨ ਮੇਰ ਘਾਉ ਤੋਂ, ਸੜ੍ਹਿਆਧ ਆਉਂਦੀ ਹੈ ਅਤੇ ਪਾਕ ਵਗਦੀ ਹੈ। |
6
|
ਮੈਂ ਦੁਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ, |
7
|
ਕਿਉਂ ਜੋ ਮੇਰ ਲੱਕ ਤਪਸ਼ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ। |
8
|
ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ। |
9
|
ਹੇ ਪ੍ਰਭੁ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੈਥੋਂ ਛਿਪਿਆ ਹੋਇਆ ਨਹੀਂ ਹੈ। |
10
|
ਮੇਰਾ ਦਿਲ ਧੜਕਦਾ ਹੈ,ਮੇਰਾ ਬਲ ਥੋਥਾ ਪੈ ਗਿਆ, ਮੇਰੀਆਂ ਅੱਖੀਆਂ ਦੀ ਜੋਤ ਵੀ ਜਾਂਦੀ ਰਹੀ।। |
11
|
ਮੇਰੇ ਪਿਆਰੇ ਅਤੇ ਮੇਰੇ ਮਿੱਤ੍ਰ ਮੇਰੀ ਬਿਪਤਾ ਤੋਂ ਅੱਡ ਖੜੇ ਹਨ, ਅਤੇ ਮੇਰੇ ਅੰਗ ਸਾਕ ਦੂਰ ਜਾ ਖਲੋਂਦੇ ਹਨ। |
12
|
ਮੇਰੀ ਜਾਨ-ਲੇਵਾ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ। |
13
|
ਪਰ ਮੈਂ ਬੋਲੇ ਵਾਂਙੁ ਸੁਣਦਾ ਨਹੀਂ, ਅਤੇ ਮੈਂ ਉਸ ਗੁੰਗੇ ਵਰਗਾ ਹਾਂ ਜਿਹੜਾ ਮੂੰਹੋਂ ਕੂੰਦਾ ਹੀ ਨਹੀਂ। |
14
|
ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਹ ਦੇ ਮੂੰਹ ਵਿੱਚ ਕੋਈ ਦਾਬ ਨਹੀਂ ਹਨ।। |
15
|
ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੁ, ਮੇਰੇ ਪਰਮੇਸ਼ੁਰ! |
16
|
ਮੈਂ ਤਾਂ ਆਖਿਆ ਭਈ ਐਉਂ ਨਾ ਹੋਵੇ ਕਿ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ, |
17
|
ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ। |
18
|
ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ। |
19
|
ਪਰ ਮੇਰੇ ਵੈਰੀ ਜਿੰਦ ਵਾਲੇ ਅਰ ਸਮਰਥੀ ਹਨ, ਅਤੇ ਜਿਹੜੇ ਧਿਗਾਣੇ ਮੇਰੇ ਨਾਲ ਖਾਰ ਕਰਦੇ ਹਨ ਓਹ ਵਧ ਗਏ ਹਨ, |
20
|
ਨਾਲੇ ਜਿਹੜੇ ਭਲਿਆਈ ਦੇ ਵੱਟੇ ਬੁਰਿਆਈ ਦਿੰਦੇ ਹਨ, ਓਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।। |
21
|
ਹੇ ਯਹੋਵਾਹ, ਮੈਨੂੰ ਤਿਆਗ ਨਾ ਦੇਹ, ਹੇ ਮੇਰੇ ਪਰਮੇਸ਼ੁਰ, ਮੈਥੋਂ ਦੁਰੇਡੇ ਨਾ ਹੋ! |
22
|
ਹੇ ਪ੍ਰਭੁ, ਮੇਰੇ ਮੁਕਤੀ ਦਾਤੇ, ਮੇਰੀ ਬਚਾਓ ਲਈ ਛੇਤੀ ਕਰ!।। |
Psalms 38:11 Punjabi Language Bible Words basic statistical display
COMING SOON ...