1
|
ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਰਸਨਾ ਸੁਚੇਤ ਲਿਖਾਰੀ ਦੀ ਲਿੱਖਣ ਹੈ। |
2
|
ਤੂੰ ਆਦਮੀ ਦੇ ਪੁੱਤ੍ਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਡੋਹਲੀ ਜਾਂਦੀ ਹੈ, ਏਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ। |
3
|
ਉਏ ਸੂਰਮਿਆ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਉਪਮਾ ਹੈ। |
4
|
ਅਤੇ ਆਪਣੇ ਉਪਮਾਣ ਨਾਲ ਸੱਚਿਆਈ ਅਤੇ ਕੋਮਲਤਾਈ ਅਤੇ ਧਰਮ ਦੇ ਨਮਿੱਤ ਅਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਣਕ ਕਾਰਜ ਸਿਖਲਾਵੇਗਾ! |
5
|
ਤੇਰੇ ਤੀਰ ਤਿੱਖੇ ਹਨ, ਉੱਮਤਾਂ ਤੇਰੇ ਹੇਠ ਡਿੱਗਦੀਆਂ ਹਨ, ਓਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।। |
6
|
ਤੇਰਾ ਸਿੰਘਾਸਣ ਪਰਮੇਸ਼ੁਰ ਵੱਲੋਂ ਸਦਾ ਤੀਕ ਹੈ, ਤੇਰੇ ਰਾਜ ਦਾ ਆੱਸਾ ਸਿੱਧਿਆਈ ਦਾ ਆੱਸ਼ਾ ਹੈ! |
7
|
ਤੈਂ ਧਰਮ ਦੇ ਨਾਲ ਪ੍ਰੇਮ, ਅਤੇ ਬਦੀ ਦੇ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। |
8
|
ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੱਜ ਦੀ ਵਾਸ਼ਨਾ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ। |
9
|
ਤੇਰੀਆਂ ਪਤਵੰਤ ਤ੍ਰੀਮਤਾਂ ਵਿੱਚ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜੀ ਹੈ।। |
10
|
ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਈਂ! |
11
|
ਤਾਂ ਪਾਤਸ਼ਾਹ ਨੂੰ ਤੇਰੇ ਸੁਹੱਪਣ ਤੋਂ ਚੇਟਕ ਲੱਗੇਗੀ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ। |
12
|
ਅਤੇ ਸੂਰ ਦੀ ਧੀ ਭੇਟ ਨਾਲ ਹਾਜ਼ਰ ਹੋਵੇਗੀ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਲਈ ਬੇਨਤੀ ਕਰਨਗੇ। |
13
|
ਰਾਜਕੁਮਾਰੀ ਅੰਦਰ ਸਰੋਸਰ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ। |
14
|
ਬੂਟੇ ਕੱਢੇ ਹੋਵੇ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪੁਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ। |
15
|
ਓਹ ਅਨੰਦ ਅਤੇ ਖੁਸ਼ੀ ਨਾਲ ਪੁਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ। |
16
|
ਤੇਰੇ ਪਿਤਰਾਂ ਦੇ ਥਾਂ ਤੇਰੇ ਪੁੱਤ੍ਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।। |
17
|
ਮੈਂ ਪੀੜ੍ਹੀਓ ਪੀੜ੍ਹੀ ਤੇਰੇ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੀਕ ਤੇਰਾ ਧੰਨਵਾਦ ਕਰਨਗੇ।। |
Psalms 45:13 Punjabi Language Bible Words basic statistical display
COMING SOON ...