1
|
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, |
2
|
ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, |
3
|
ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ ।। ਸਲਹ।। |
4
|
ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ। |
5
|
ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ। |
6
|
ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ। |
7
|
ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।। |
8
|
ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ। |
9
|
ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ! |
10
|
ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ! |
11
|
ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।। |
Psalms 46:6 Punjabi Language Bible Words basic statistical display
COMING SOON ...