1
|
ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ, |
2
|
ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! |
3
|
ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ। |
4
|
ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ ।। ਸਲਹ।। |
5
|
ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। |
6
|
ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! |
7
|
ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ! |
8
|
ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ। |
9
|
ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।। |
Psalms 47:2 Punjabi Language Bible Words basic statistical display
COMING SOON ...